LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘੰਟਿਆਂਬੱਧੀ ਟ੍ਰੈਫਿਕ ਜਾਮ ਕਾਰਨ ਦਿੱਲੀ, ਹਰਿਆਣਾ ਤੇ ਯੂਪੀ ਨੂੰ ਨੋਟਿਸ, NHRC ਨੇ ਕਿਸਾਨ ਅੰਦੋਲਨ 'ਤੇ ਮੰਗੀ ਰਿਪੋਰਟ 

14s jam

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਮੁੱਖ ਸੜਕਾਂ 'ਤੇ ਬੈਠੇ ਹਨ, ਜਿਸ ਕਾਰਨ ਲੋਕਾਂ ਨੂੰ ਘੰਟਿਆਂਬੱਧੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਪੇਸ਼ ਆ ਰਹੀ ਸਮੱਸਿਆ ਦੇ ਸੰਬੰਧ ਵਿਚ ਨੋਟਿਸ ਭੇਜਿਆ ਹੈ।

ਪੜੋ ਹੋਰ ਖਬਰਾਂ: ਅੰਮ੍ਰਿਤਸਰ 'ਚ ਫੜਿਆ ਗਿਆ ਅੰਤਰਰਾਸ਼ਟਰੀ ਤਸਕਰ, ਕਬੂਲੀ ਸਰਹੱਦ ਪਾਰ ਤੋਂ 40 ਕਿਲੋ ਹੈਰੋਇਨ ਮੰਗਵਾਉਣ ਦੀ ਗੱਲ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਬਾਰੇ ਰਿਪੋਰਟ ਮੰਗੀ ਹੈ। ਇਸ ਵਿਚ ਧਰਨੇ ਕਾਰਨ ਆਵਾਜਾਈ ਵਿਚ ਵਿਘਨ ਪੈਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ ਗਿਆ ਹੈ।

ਪੜੋ ਹੋਰ ਖਬਰਾਂ: ਕੋਰੋਨਾ ਕਾਰਨ ਮਰੇ ਵਕੀਲਾਂ ਦੇ ਮਾਮਲੇ 'ਚ SC ਦੀ ਟਿੱਪਣੀ, 'ਕਾਲਾ ਕੋਟ ਪਾਉਣ ਨਾਲ ਜ਼ਿੰਦਗੀ ਕੀਮਤੀ ਨਹੀਂ ਹੁੰਦੀ'

ਦੱਸ ਦਈਏ ਕਿ ਹਜ਼ਾਰਾਂ ਕਿਸਾਨ ਨੌਂ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਕਿਸਾਨ ਮੁੱਖ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਹਨ। ਕਿਸਾਨ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਦਸ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਵਿਅਰਥ ਗਈ। ਉਧਰ ਟਿੱਕਰੀ ਬਾਰਡਰ 'ਤੇ ਇਕ ਵਾਰ ਫਿਰ ਅੰਦੋਲਨਕਾਰੀ ਕਿਸਾਨਾਂ ਦੀ ਭੀੜ ਵਧਣੀ ਸ਼ੁਰੂ ਹੋ ਗਈ ਹੈ।

ਪੜੋ ਹੋਰ ਖਬਰਾਂ: 2022 ਚੋਣਾਂ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਪੱਬਾਂ ਭਾਰ, ਦਿੱਤਾ ਤਿਆਰੀਆਂ ਦਾ ਬਿਓਰਾ

In The Market