LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੰਘੂ ਕਤਲ ਮਾਮਲੇ 'ਚ ਦੋਸ਼ੀ ਨਿਹੰਗਾਂ ਦੀ 2 ਦਿਨ ਵਧਾਈ ਪੁਲਿਸ ਰਿਮਾਂਡ

23o singhu

ਸੋਨੀਪਤ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਇਕ ਅਦਾਲਤ ਨੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਜਗ੍ਹਾ ਨੇੜੇ ਇਕ ਮਜ਼ਦੂਰ ਦੇ ਕਤਲ ’ਚ ਗ੍ਰਿਫ਼ਤਾਰ ਚਾਰ ਨਿਹੰਗਾਂ ਦੀ ਪੁਲਿਸ ਰਿਮਾਂਡ 2 ਦਿਨਾਂ ਲਈ ਵਧਾ ਦਿੱਤੀ ਹੈ। 

Also Read: ਚੀਨ ਦੇ ਕੈਮੀਕਲ ਪਲਾਂਟ 'ਚ ਵਿਸਫੋਟ, 4 ਹਲਾਕ

ਹਰਿਆਣਾ ਪੁਲਸ ਨੇ ਸਰਬਜੀਤ ਸਿੰਘ, ਨਾਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ ਭਗਵੰਤ ਸਿੰਘ ਨੂੰ ਕੋਰਟ ’ਚ ਪੇਸ਼ ਕੀਤਾ। ਸੋਨੀਪਤ ਦੇ ਪੁਲਸ ਡਿਪਟੀ ਸੁਪਰਡੈਂਟ ਵੀਰੇਂਦਰ ਸਿੰਘ ਨੇ ਫ਼ੋਨ ’ਤੇ ਦੱਸਿਆ ਕਿ ਅਦਾਲਤ ਨੇ ਚਾਰੇ ਦੋਸ਼ੀਆਂ ਦੀ ਪੁਲਸ ਰਿਮਾਂਡ 2 ਦਿਨਾਂ ਲਈ ਵਧਾ ਦਿੱਤੀ ਹੈ। ਸਰਬਜੀਤ ਸਿੰਘ ਨੂੰ 16 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਅਤੇ ਉਸ ਨੂੰ 7 ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜਿਆ ਗਿਆ, ਉੱਥੇ ਹੀ ਤਿੰਨ ਹੋਰ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜਿਆ ਗਿਆ ਸੀ। 

Also Read: ਢਾਬੇ 'ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ 'ਚ ਕੈਦ

ਮਜ਼ਦੂਰ ਲਖਬੀਰ ਸਿੰਘ ਦਾ ਪਿਛਲੇ ਹਫ਼ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਲਾਸ਼ ਸਿੰਘੂ ਸਰਹੱਦ ਕੋਲ ਇਕ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਉਸ ਦਾ ਹੱਥ ਵੱਢ ਦਿੱਤਾ ਸੀ ਅਤੇ ਉਸ ਦੇ ਸਰੀਰ ’ਤੇ ਜ਼ਖਮ ਦੇ ਕਈ ਨਿਸ਼ਾਨ ਸਨ। ਦੋਸ਼ੀ ਨਿਹੰਗਾਂ ਨੇ ਕਿਹਾ ਸੀ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇਕ ਪਿੰਡ ਦੇ ਵਾਸੀ ਲਖਬੀਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਜ਼ਾ ਦਿੱਤੀ ਗਈ ਸੀ।

Also Read: ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦ

In The Market