ਨਵੀਂ ਦਿੱਲੀ- ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਿਤਿਸ਼ (71) ਨੇ ਮੰਗਲਵਾਰ ਨੂੰ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਮੁੱਖ ਮੰਤਰੀ ਦੇ ਤੌਰ 'ਤੇ ਅਸਤੀਫਾ ਦੇ ਦਿੱਤਾ ਸੀ ਅਤੇ 7 ਪਾਰਟੀਆਂ ਦੇ ਮਹਾਗਠਜੋੜ ਦੇ ਵਿਧਾਇਕਾਂ ਦੀ ਹਮਾਇਤ ਨਾਲ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਉਨ੍ਹਾਂ ਨੇ 8ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਜਨਤਾ ਦਲ (ਯੂਨਾਈਟਿਡ) ਦੇ ਨੇਤਾ ਨਿਤਿਸ਼ ਕੁਮਾਰ ਨੇ ਬੁੱਧਵਾਰ ਨੂੰ ਰਾਸ਼ਟਰੀ ਜਨਤਾ ਦਲ (ਰਾਜਦ) ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨਾਲ ਗੱਲ ਕੀਤੀ। ਰਾਜਦ ਮੁਖੀ ਦੀ ਧੀ ਅਤੇ ਸੰਸਦ ਮੈਂਬਰ ਮੀਸਾ ਭਾਰਤੀ ਨੇ ਦੱਸਿਆ ਕਿ ਲਾਲੂ ਪ੍ਰਸਾਦ ਨੇ ਕੁਮਾਰ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਲਾਲੂ ਪ੍ਰਸਾਦ ਇਕ ਬੀਮਾਰੀ ਤੋਂ ਉਭਰ ਰਹੇ ਹਨ ਅਤੇ ਇਥੇ ਆਪਣੀ ਧੀ ਦੇ ਨਾਲ ਰਹਿੰਦੇ ਹਨ।
ਕਿਸੇ ਜ਼ਮਾਨੇ ਵਿਚ ਲਾਲੂ ਪ੍ਰਸਾਦ ਦੇ ਚਾਰ ਵਿਰੋਧੀ ਰਹੇ ਕੁਮਾਰ ਨੇ ਬਿਹਾਰ ਵਿਚ 2015 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਗਠਜੋੜ ਕਰ ਲਿਆ ਸੀ ਅਤੇ ਇਹ ਗਠਜੋੜ ਚੋਣਾਂ ਜਿੱਤ ਗਈਆਂ ਸਨ। ਹੁਣ 7 ਸਾਲ ਬਾਅਦ ਫਿਰ ਤੋਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਾਲ ਆਪਣਾ ਗਠਜੋੜ ਤੋੜ ਕੇ ਰਾਜਦ ਨਾਲ ਹੱਥ ਮਿਲਾ ਲਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Raisins benefits : सर्दियों में मुनक्का खाने से होते है गजब के फायदे, कई बीमारियों से मिलता है छुटकारा!
Beetroot benefits for skin : चुकंदर का जूस पीने से गालो पर आती है लाली? जानें सच्च
School bus accident news: कोहरे के कारण बड़ा सड़क हादसा, बच्चों से भरी स्कूल बस पलटी