LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਕੀਮਤਾਂ 'ਚ ਦੋ ਦਿਨਾਂ ਤੋਂ ਕੋਈ ਵਾਧਾ ਨਹੀਂ, ਲੋਕਾਂ ਨੂੰ ਮਿਲੀ ਰਾਹਤ

8 ap petrole

ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ (State-owned oil companies) ਨੇ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਦੇ ਰੇਟ (Petrol-diesel rates) ਜਾਰੀ ਕਰ ਦਿੱਤੇ ਹਨ। ਲਗਾਤਾਰ ਦੂਜੇ ਦਿਨ ਲੋਕਾਂ ਨੂੰ ਰਾਹਤ ਮਿਲੀ ਹੈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ 18 ਦਿਨਾਂ 'ਚ ਦੇਸ਼ ਭਰ 'ਚ ਤੇਲ ਦੀਆਂ ਕੀਮਤਾਂ 'ਚ 10 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ (National capital) 'ਚ ਅੱਜ ਪੈਟਰੋਲ ਦੀ ਕੀਮਤ (The price of petrol) 105.41 ਰੁਪਏ ਪ੍ਰਤੀ ਲਿਟਰ 'ਤੇ ਬਰਕਰਾਰ ਹੈ, ਜਦਕਿ ਡੀਜ਼ਲ ਦੀ ਕੀਮਤ 96.67 ਰੁਪਏ ਪ੍ਰਤੀ ਲਿਟਰ 'ਤੇ ਵਿਕ ਰਿਹਾ ਹੈ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਇੱਕ ਲਿਟਰ ਪੈਟਰੋਲ 120.51 ਰੁਪਏ ਵਿੱਚ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

Diesel Price | Petrol Price: A Rs 12 hike in petrol and diesel price is  needed to break even
ਦੂਜੇ ਪਾਸੇ ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਇੱਕ ਲਿਟਰ ਪੈਟਰੋਲ 115.12 ਰੁਪਏ ਵਿੱਚ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ 99.83 ਰੁਪਏ ਵਿੱਚ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ 110.85 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲਿਟਰ ਦੀ ਦਰ ਨਾਲ ਵਿਕ ਰਿਹਾ ਹੈ। ਦੂਜੇ ਪਾਸੇ ਕੰਪਰੈੱਸਡ ਨੈਚੁਰਲ ਗੈਸ (ਸੀਐਨਜੀ) ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਸੀਐਨਜੀ ਵਿੱਚ 5 ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੀਐਨਜੀ ਦੀਆਂ ਕੀਮਤਾਂ ਵਿੱਚ ਲਗਭਗ ਇੱਕ ਹਫ਼ਤੇ ਵਿੱਚ 9.10 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਸੀਐਨਜੀ ਦੀਆਂ ਦਰਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਪਿਛਲੇ ਦਿਨ 2.5 ਰੁਪਏ ਦੇ ਵਾਧੇ ਤੋਂ ਬਾਅਦ, ਦਿੱਲੀ ਵਿੱਚ ਸੀਐਨਜੀ ਦੀ ਕੀਮਤ 69.11 ਰੁਪਏ ਪ੍ਰਤੀ ਕਿਲੋਗ੍ਰਾਮ ਹੈ, ਜਦੋਂ ਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਇਹ 71.67 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵਿਕ ਰਹੀ ਹੈ।

In The Market