LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੰਕਾਰ ਤੇ ਪਾਖੰਡ ’ਚ ਡੁੱਬੀ ਵਿਰੋਧੀ ਧਿਰ ਦੀ ਮਨਮਾਨੀ ਕਾਰਨ ਸੰਸਦ ਨੂੰ 130 ਕਰੋੜ ਦਾ ਨੁਕਸਾਨ : ਰਵੀਸ਼ੰਕਰ

rvi shkruu

ਨਵੀਂ ਦਿੱਲੀ:  ਸੰਸਦ ਵਿਚ ਮਾਨਸੂਨ ਸੈਸ਼ਨ (Monsoon Session) ਦੌਰਾਨ ਲਗਾਤਾਰ ਕਈ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ।  ਇਸ ਵਿਚਕਾਰ ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ (Ravi Shankar Prasad) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਭਾਜਪਾ ਨੇ ਸੰਸਦ ਦੀ ਕਾਰਵਾਈ ਨਾ ਚੱਲਣ ਦੇਣ ਲਈ ਵਿਰੋਧੀ ਧਿਰ ਨੂੰ ਕਰਾਰੇ ਹੱਥੀਂ ਲੈਂਦੇ ਹੋਏ ਕਿਹਾ ਕਿ ਹੰਕਾਰ ਅਤੇ ਪਾਖੰਡ ’ਚ ਡੁੱਬੀ ਵਿਰੋਧੀ ਧਿਰ ਦੀ ਮਨਮਾਨੀ ਕਾਰਨ ਸਰਕਾਰੀ ਖਜ਼ਾਨੇ ਨੂੰ 130 ਕਰੋੜ ਰੁਪਏ ਦਾ ਨੁਕਸਾਨ ਤੇ ਲੋਕਤੰਤਰ ਦਾ ਅਪਮਾਨ ਹੋਇਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਦਿਲੋ-ਦਿਮਾਗ ’ਚ ਰਾਸ਼ਟਰੀ ਹਿੱਤਾਂ ਦੀ ਕੋਈ ਜਗ੍ਹਾ ਨਹੀਂ ਹੈ।

ਪੜੋ ਹੋਰ ਖਬਰਾਂ: 7 ਅਗਸਤ ਤੋਂ ਸ਼ੁਰੂ ਹੋਣਗੀਆਂ ਭਾਰਤ ਤੋਂ UAE ਲਈ ਉਡਾਣਾਂ

ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ (Ravi Shankar Prasad) ਨੇ ਪਾਰਟੀ ਦੇ ਕੇਂਦਰੀ ਦਫਤਰ ’ਚ ਪੱਤਰਕਾਰ ਸੰਮੇਲਨ ’ਚ ਸੰਸਦ ਦੀ ਕਾਰਵਾਈ ਨਾ ਚੱਲਣ ਦੇਣ ਲਈ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ’ਤੇ ਖੂਬ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਦੀ ਭਾਜਪਾ ਸਰਕਾਰ ਦੇ 7 ਸਾਲ ਪੂਰੇ ਹੋ ਚੁੱਕੇ ਹਨ ਪਰ ਹੰਕਾਰ ਅਤੇ ਪਾਖੰਡ ਦੇ ਖਤਰਨਾਕ ਕਾਕਟੇਲ ਨੇ ਭਾਰਤ ਦੀ ਗ੍ਰੈਂਡ ਓਲਡ ਪਾਰਟੀ ਕਾਂਗਰਸ ਨੂੰ ਹੁਣ ਤੱਕ ਨਹੀਂ ਛੱਡਿਆ ਹੈ। 

ਦੂਜੇ ਪਾਸੇ ਹੁਣ ਪੇਗਾਸਸ ਜਾਸੂਸੀ ਮਾਮਲਾ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਅਤੇ ਕੁਝ ਹੋਰ ਮੁੱਦਿਆਂ ’ਤੇ ਕਾਂਗਰਸ, ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਦੇ ਕਾਰਨ ਵੀਰਵਾਰ ਨੂੰ ਲੋਕ ਸਭਾ ਦੀ ਕਾਰਵਾਈ 4 ਵਾਰ ਮੁਲਤਵੀ ਹੋਣ ਤੋਂ ਬਾਅਦ ਸ਼ਾਮ 4 ਵਜੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਹੁਣ ਅੱਜ ਲੋਕ ਸਭਾ 9 ਅਗਸਤ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਪੜੋ ਹੋਰ ਖਬਰਾਂ: ਘਰੋਂ ਕੰਮ ਕਰ ਰਹੇ ਕੇਂਦਰੀ ਕਰਮਚਾਰੀਆਂ ਦੀ ਨਹੀਂ ਕੱਟੇਗੀ ਤਨਖਾਹ, ਮੋਦੀ ਸਰਕਾਰ ਦਾ ਫੈਸਲਾ

 

In The Market