LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਾਕਿਸਤਾਨ 'ਚ ਹਿੰਦੂ ਮੰਦਰ 'ਚ ਭੰਨ-ਤੋੜ, ਭਾਰਤ ਨੇ ਪਾਕਿ ਹਾਈ ਕਮਿਸ਼ਨ ਦੇ ਡਿਪਟੀ ਨੂੰ ਭੇਜਿਆ ਸੰਮਨ

hindu copy

ਨਵੀਂ ਦਿੱਲੀ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਰਹੀਮ ਯਾਰ ਖਾਨ 'ਚ ਇਕ ਮੰਦਰ ਦੀ ਭੰਨ-ਤੋੜ 'ਤੇ ਭਾਰਤ ਨੇ ਸਖਤ ਰੁਖ ਅਪਣਾਇਆ ਹੈ। ਵੀਰਵਾਰ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਤਲਬ ਕੀਤਾ ਗਿਆ ਅਤੇ ਘਟਨਾ 'ਤੇ ਸਖਤ ਵਿਰੋਧ ਦਰਜ ਕਰਵਾਇਆ।

ਪੜੋ ਹੋਰ ਖਬਰਾਂ: Tokyo Olympics ਗਏ ਖਿਡਾਰੀਆਂ 'ਚ ਇਨਾਮਾਂ ਦਾ ਮੀਂਹ, ਕਿਸੇ ਨੂੰ ਸਰਕਾਰੀ ਨੌਕਰੀ ਤੇ ਕਿਸੇ ਨੂੰ ਕੈਸ਼

ਧਾਰਮਿਕ ਆਜ਼ਾਦੀ 'ਤੇ ਲਗਾਤਾਰ ਹਮਲਿਆਂ ਨੂੰ ਲੈ ਕੇ ਚਿੰਤਾ
ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਦੀ ਧਾਰਮਿਕ ਆਜ਼ਾਦੀ 'ਤੇ ਲਗਾਤਾਰ ਹੋ ਰਹੇ ਹਮਲਿਆਂ ਬਾਰੇ ਪਾਕਿਸਤਾਨੀ ਡਿਪਲੋਮੈਟ ਨੂੰ ਆਪਣੀਆਂ ਗੰਭੀਰ ਚਿੰਤਾਵਾਂ ਤੋਂ ਵੀ ਜਾਣੂ ਕਰਵਾਇਆ ਹੈ। ਬਾਗਚੀ ਨੇ ਇਕ ਮੀਡੀਆ ਬ੍ਰੀਫਿੰਗ ਵਿਚ ਕਿਹਾ ਕਿ ਇੱਥੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਅੱਜ ਦੁਪਹਿਰੇ ਤਲਬ ਕੀਤਾ ਗਿਆ ਹੈ ਅਤੇ ਪਾਕਿਸਤਾਨ ਵਿਚ ਇਸ ਨਿੰਦਣਯੋਗ ਘਟਨਾ ਅਤੇ ਘੱਟ ਗਿਣਤੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਧਾਰਮਿਕ ਆਜ਼ਾਦੀ 'ਤੇ ਹੋ ਰਹੇ ਹਮਲਿਆਂ 'ਤੇ ਆਪਣੀ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ ਤੇ ਸਖਤ ਵਿਰੋਧ ਦਰਜ ਕਰਵਾਇਆ ਗਿਆ।

ਪੜੋ ਹੋਰ ਖਬਰਾਂ: 17 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਨੇ ਦਿੱਤਾ 1-1 ਕਰੋੜ ਦਾ ਮੁਆਵਜ਼ਾ

ਕੀ ਹੈ ਮਾਮਲਾ
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ ਹਿੰਦੂ ਮੰਦਰ ਉੱਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਮੰਦਰ ਦੇ ਕੁਝ ਹਿੱਸਿਆਂ ਨੂੰ ਅੱਗ ਲਗਾ ਦਿੱਤੀ ਗਈ ਅਤੇ ਮੂਰਤੀਆਂ ਨੂੰ ਤੋੜ ਦਿੱਤਾ ਗਿਆ। ਜਦੋਂ ਪੁਲਿਸ ਭੀੜ ਨੂੰ ਰੋਕਣ ਵਿਚ ਅਸਫਲ ਰਹੀ ਤਾਂ ਸਥਿਤੀ ਨੂੰ ਕੰਟਰੋਲ ਕਰਨ ਲਈ ਪਾਕਿਸਤਾਨ ਰੇਂਜਰਸ ਦੇ ਜਵਾਨਾਂ ਨੂੰ ਬੁਲਾਇਆ ਗਿਆ। ਲਾਹੌਰ ਪੁਲਿਸ ਦੇ ਅਨੁਸਾਰ ਬੁੱਧਵਾਰ ਨੂੰ ਭੀੜ ਨੇ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਭੋਂਗ ਕਸਬੇ ਵਿਚ ਇਕ ਹਿੰਦੂ ਮੰਦਰ ਉੱਤੇ ਹਮਲਾ ਕਰ ਦਿੱਤਾ। ਇਹ ਸਥਾਨ ਲਾਹੌਰ ਤੋਂ ਲਗਭਗ 590 ਕਿਲੋਮੀਟਰ ਦੀ ਦੂਰੀ 'ਤੇ ਹੈ ਅਤੇ ਦੱਸਿਆ ਗਿਆ ਹੈ ਕਿ ਭੀੜ ਨੇ ਮਦਰਸੇ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਕੁਝ ਲੋਕਾਂ ਦੇ ਕਹਿਣ 'ਤੇ ਇਸ ਘਟਨਾ ਨੂੰ ਅੰਜਾਮ ਦਿੱਤਾ।

In The Market