LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਸਦ ਦੇ ਬਾਹਰ ਪੁਲਿਸ ਮੁਲਾਜ਼ਮ ਨੂੰ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਰਕਰਾਂ ਨੇ ਸੁਣਾਈਆਂ ਖਰੀਆਂ-ਖਰੀਆਂ

bajwa

ਨਵੀਂ ਦਿੱਲੀ (ਇੰਟ.)- ਪੰਜਾਬ (Punjab) ਤੋਂ ਕਾਂਗਰਸ (Congress) ਦੇ ਰਾਜ ਸਭਾ (Raj Sabha) ਦੇ ਮੈਂਬਰ ਆਫ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ (Partap Singh Bajwa) ਅਤੇ ਹੋਰ ਕਾਂਗਰਸੀ ਵਿਧਾਇਕਾਂ (Congress MLA) ਵਲੋਂ ਕਿਸਾਨਾਂ ਦੇ ਮੁੱਦਿਆਂ 'ਤੇ ਪੋਸਟਰ (Poster) ਲੈ ਕੇ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਕ ਪੁਲਿਸ (Police) ਵਾਲਾ ਉਨ੍ਹਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕਰਨ ਲੱਗਾ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਅਤੇ ਹੋਰ ਕਾਂਗਰਸੀ ਵਿਧਾਇਕਾਂ (Congress MLA) ਨੇ ਪੁਲਿਸ ਵਾਲੇ ਨੂੰ ਆਪਣੇ ਰਾਈਟਸ ਬਾਰੇ ਦੱਸਿਆ ਅਤੇ ਉਸ ਨੂੰ ਉਥੋਂ ਜਾਣ ਲਈ ਮਜਬੂਰ ਕਰ ਦਿੱਤਾ।

read this- ਦੁਬਈ ਕੌਮਾਂਤਰੀ ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਦੋ ਜਹਾਜ਼ ਆਪਸ ਵਿਚ ਟਕਰਾਏ

ਇਸ ਦੌਰਾਨ ਉਥੇ ਮੀਡੀਆ ਵੀ ਮੌਜੂਦ ਸੀ ਅਤੇ ਮੀਡੀਆ ਦੇ ਕੈਮਰਿਆਂ ਵਿਚ ਇਹ ਸਾਰੀ ਘਟਨਾ ਕੈਦ ਹੋ ਗਈ। ਪੁਲਿਸ ਵਾਲਾ ਅਖੀਰ ਵਿਚ ਇਹ ਕਹਿੰਦਾ ਹੋਇਆ ਉਥੋਂ ਚਲਾ ਗਿਆ ਕਿ ਪਲੀਜ਼ ਕੰਟੀਨਿਊ।  ਇਸ ਸਾਰੀ ਘਟਨਾ ਤੋਂ ਬਾਅਦ ਕਾਂਗਰਸ ਪਾਰਟੀ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਜਿਸ ਵਿਚ ਲਿਖਿਆ, ਕਿਸਾਨ ਆਖ ਰਹੇ ਹਨ ਕਿ ਕਾਲੇ ਕਾਨੂੰਨ ਡੈੱਥ ਵਾਰੰਟ ਹਨ ਅਤੇ ਸਰਕਾਰ ਡੈੱਥ ਵਾਰੰਟ 'ਤੇ ਸਿਗਨੇਚਰ ਕਰਨ ਨੂੰ ਕਹਿ ਰਹੀ ਹੈ।

किसान कह रहे हैं कि काले कानून डेथ वारंट हैं और सरकार डेथ वारंट पर सिग्नेचर करने को कह रही है।

read this- ਗੁੰਡਾਗਰਦੀ ਦਾ ਨੰਗਾ ਨਾਚ, 15-20 ਗੁੰਡਿਆਂ ਨੇ 2 ਨੌਜਵਾਨਾਂ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਨਤਾ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਰੋਕਿਆ ਜਾ ਰਿਹਾ ਹੈ, ਇਹ ਲੋਕਤੰਤਰ ਅਤੇ ਸੰਵਿਧਾਨ ਦਾ ਕਤਲ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅਸੀਂ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਾਂ ਅਤੇ ਸਾਨੂੰ ਜਨਤਾ ਦੀ ਆਵਾਜ਼ ਚੁੱਕਣ ਲਈ ਸੰਸਦ ਦੇ ਬਾਹਰ ਅਤੇ ਅੰਦਰ ਚੁੱਕਣ ਦੇ ਹੱਕਦਾਰ ਹਾਂ। 

In The Market