LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਜਾਣੋ ਕਿੰਨੀ ਘਟੀ ਕੀਮਤ

1 sep petrol

ਨਵੀਂ ਦਿੱਲੀ: ਦੇਸ਼ ਵਿਚ ਮਹੀਨੇ ਦੇ ਪਹਿਲੇ ਦਿਨ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਦੇਸ਼ ਦੀਆਂ ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਸਸਤਾ ਕੀਤਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਤੇ ਦਿੱਤੀ ਗਈ ਰੇਟ ਲਿਸਟ ਮੁਤਾਬਕ ਅੱਜ ਦੇਸ਼ ਵਿਚ ਪੈਟਰੋਲ ਤੇ ਡੀਜ਼ਲ 15-15 ਪੈਸੇ ਸਸਤਾ ਹੋ ਗਿਆ ਹੈ।

ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਿਸਵਾਂ ਪੈਲੇਸ ਪਹੁੰਚੇ ਹਰੀਸ਼ ਰਾਵਤ

ਨਵੇਂ ਰੇਟ ਮੁਤਾਬਕ ਰਾਜਧਾਨੀ ਦਿੱਲੀ ਵਿਚ ਪੈਟਰੋਲ 101.34 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ 88.77 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਵੀ ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.33 ਪੈਸੇ ਪ੍ਰਤੀ ਲੀਟਰ ਹੈ।

ਪੜੋ ਹੋਰ ਖਬਰਾਂ: ਜਾਨਲੇਵਾ ਸਾਬਿਤ ਹੋਇਆ ਤੇਜ਼ ਮੀਂਹ, ਪਾਣੀ 'ਚ ਕਰੰਟ ਆਉਣ ਕਾਰਨ 3 ਬੱਚੀਆਂ ਸਣੇ 5 ਦੀ ਮੌਤ

ਇਨ੍ਹਾਂ ਰਾਜਾਂ 'ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ
ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਦੀਆਂ ਹਨ।

ਪੜੋ ਹੋਰ ਖਬਰਾਂ: ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪਰੋਹਿਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

In The Market