LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ ਜਾਰੀ, ਦੇਖੋ ਰੇਟ

11d pet

ਨਵੀਂ ਦਿੱਲੀ- ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਪਿਛਲੇ ਇਕ ਮਹੀਨੇ ਤੋਂ ਰਾਹਤ ਮਿਲੀ ਹੈ। ਤੇਲ ਕੰਪਨੀਆਂ ਨੇ 12 ਦਸੰਬਰ ਐਤਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੀਵਾਲੀ ਤੋਂ ਬਾਅਦ ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

Also Read: ਸਨੀ ਲਿਓਨੀ ਨੇ ਅੱਧੀ ਰਾਤ ਸੜਕ 'ਤੇ ਕੀਤਾ ਲੁੰਗੀ 'ਚ ਡਾਂਸ, ਵੀਡੀਓ ਵਾਇਰਲ

ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੰਡੀਅਨ ਆਇਲ ਦੇ ਪੰਪ 'ਤੇ ਐਤਵਾਰ (12 ਦਸੰਬਰ) ਨੂੰ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੀ 86.67 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਚਾਰ ਪ੍ਰਮੁੱਖ ਮਹਾਨਗਰਾਂ (ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ) ਦੀ ਗੱਲ ਕਰੀਏ ਤਾਂ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਈਂਧਨ ਦੀਆਂ ਕੀਮਤਾਂ ਸਭ ਤੋਂ ਵੱਧ ਹਨ। ਮੁੰਬਈ 'ਚ ਪੈਟਰੋਲ 110 ਰੁਪਏ ਅਤੇ ਡੀਜ਼ਲ 94 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੈ। ਵੈਟ ਅਤੇ ਮਾਲ ਭਾੜੇ ਦੇ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ।

Also Read: Yuvraj Singh Birthday: 40 ਵਰ੍ਹੇ ਦੇ ਹੋਏ 'ਸਿਕਸਰ ਕਿੰਗ', ਅਜੇ ਵੀ ਅਟੁੱਟ ਹੈ ਰਿਕਾਰਡ

ਪੈਟਰੋਲ ਅਤੇ ਡੀਜ਼ਲ ਦੇ ਰੇਟ ਹਰ ਰੋਜ਼ ਕੀਤੇ ਜਾਂਦੇ ਨੇ ਅਪਡੇਟ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ, ਤੁਸੀਂ ਰੋਜ਼ਾਨਾ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।

Also Read: ਭਾਰਤ ਵਾਪਸ ਲਿਆਂਦੀ ਜਾਵੇਗੀ ਦੇਵੀ ਯੋਗਿਨੀ ਦੀ ਮੂਰਤੀ, 40 ਸਾਲ ਪਹਿਲਾਂ ਹੋਈ ਸੀ ਚੋਰੀ

In The Market