LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੱਚੇ ਤੇਲ ਦੀਆਂ ਕੀਮਤਾਂ 'ਚ ਹੋਈ ਭਾਰੀ ਗਿਰਾਵਟ, ਹੋਰ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

028pump

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ (International market) ਵਿਚ ਕੱਚੇ ਤੇਲ ਦੀਆਂ ਕੀਮਤਾਂ (Crude oil prices) ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਮਰੀਕੀ ਬੈਂਚਮਾਰਕ ਡਬਲਿਊ.ਟੀ.ਆਈ. ਕਰੂਡ (US benchmark WTI Crude) ਘਟ ਕੇ 70 ਡਾਲਰ ਪ੍ਰਤੀ ਬੈਰਲ (70 per barrel) ਤੋਂ ਹੇਠਾਂ ਪਹੁੰਚ ਗਿਆ ਹੈ। ਉਥੇ ਹੀ ਬ੍ਰੇਂਟ ਕਰੂਡ (Brent Crude) ਦੀ ਕੀਮਤ ਵੀ ਘੱਟ ਕੇ 72 ਡਾਲਰ ਪ੍ਰਤੀ ਬੈਰਲ (72 a barrel) ਤੱਕ ਪਹੁੰਚ ਗਿਆ ਹੈ। ਇਸ ਵਿਚਾਲੇ ਰਾਸ਼ਟਰੀ ਪੱਧਰ (National level) 'ਤੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ।

 

Also Read : CM ਚੰਨੀ ਦੀ ਚੇਤਾਵਨੀ, ਟੈਂਕੀਆਂ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਦਰਜ ਹੋਣਗੇ ਪਰਚੇ !
ਭਾਰਤੀ ਤੇਲ ਕੰਪਨੀਆਂ (Oil companies) ਨੇ ਅੱਜ (ਐਤਵਾਰ) 28 ਨਵੰਬਰ ਨੂੰ ਵੀ ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਵਿਚ ਲਗਾਤਾਰ 24ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਲੇਟੇਸਟ ਅਪਟੇਡ ਮੁਤਾਬਕ 28 ਨਵੰਬਰ ਨੂੰ ਵੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 103.97 ਰੁਪਏ ਜਦੋਂ ਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲਿਟਰ 'ਤੇ ਟਿੱਕਿਆ ਹੋਇਆ ਹੈ।


ਐਕਸਪਰਟਸ ਦਾ ਮੰਨਣਾ ਹੈ ਕਿ ਜੇਕਰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਸਿਲਸਿਲਾ ਜਾਰੀ ਰਿਹਾ ਤਾਂ ਪੂਰੇ ਦੇਸ਼ ਵਿਚ ਪੈਟਰੋਲ-ਡੀਜ਼ਲ ਹੋਰ ਸਸਤਾ ਹੋ ਸਕਦਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਬੁੱਧਵਾਰ (3 ਨਵੰਬਰ) ਨੂੰ ਪੈਟਰੋਲ 'ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਵਿਚ 5 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਸੀ। ਜਿਸ ਤੋਂ ਬਾਅਦ ਰਾਸ਼ਟਰੀ ਪੱਧਰ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ।

Also Read : 4 ਤਾਰੀਕ ਤੱਕ ਟਾਲਿਆ ਸੰਸਦ ਮਾਰਚ, ਸਰਕਾਰ ਨੂੰ ਦਿੱਤਾ ਅਲਟੀਮੇਟਮ

In The Market