LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 113 ਤੋਂ ਪਾਰ, ਵਧੀਆਂ ਕੀਮਤਾਂ 'ਤੇ ਕੇਂਦਰੀ ਮੰਤਰੀ ਨੇ ਕੀਤੇ ਹੱਥ ਖੜ੍ਹੇ

27m petrol

ਨਵੀਂ ਦਿੱਲੀ : ਤੇਲ ਦੀਆਂ ਕੀਮਤਾਂ (Oil prices) 'ਤੇ ਮਹਿੰਗਾਈ ਦੀ ਮਾਰ (Inflation hits) ਜਾਰੀ ਹੈ। ਪੈਟਰੋਲ ਅਤੇ ਡੀਜ਼ਲ  (Petrol and diesel) ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤੀ ਤੇਲ ਕੰਪਨੀਆਂ (Indian oil companies) ਨੇ ਅੱਜ (ਐਤਵਾਰ) ਵੀ ਤੇਲ ਦੀਆਂ ਕੀਮਤਾਂ ਹਨ। ਆਈ.ਓ.ਸੀ.ਐੱਲ. (IOCL) ਦੇ ਲੇਟੈਸਟ ਅਪਡੇਟ  (Latest update) ਮੁਤਾਬਕ, ਦਿੱਲੀ ਵਿਚ ਪੈਟਰੋਲ 50 ਪੈਸੇ ਪ੍ਰਤੀ ਲਿਟਰ (Petrol 50 paise per liter) ਜਦੋਂ ਕਿ ਡੀਜ਼ਲ 55 ਪੈਸੇ ਪ੍ਰਤੀ ਲਿਟਰ ਮਹਿੰਗਾ (Diesel costs 55 paise per liter) ਹੋ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 98.61 ਰੁਪਏ ਤੋਂ ਵੱਧ ਕੇ ਹੁਣ 99.11 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵੱਧ ਕੇ 90.42 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

Fuel prices hiked again; petrol, diesel rates increased by 80 paise in  Delhi. Check rates here - India News
ਭਾਰਤੀ ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.ਐੱਲ.) ਦੇ ਲੇਟੈਸਟ ਅਪਡੇਟ ਮੁਤਾਬਕ, ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਅੱਜ (ਐਤਵਾਰ) ਯਾਨੀ 27 ਮਾਰਚ 2022 ਨੂੰ ਪੈਟਰੋਲ ਦੇ ਰੇਟ ਵਿਚ 53 ਪੈਸੇ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ ਦੀ ਕੀਮਤ ਵਿਚ 58 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 113.35 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ ਹੁਣ 113.88 ਰੁਪਏ ਪ੍ਰਤੀ ਲਿਟਰ ਜਾ ਪਹੁੰਚੇ ਹਨ। ਜਦੋਂ ਕਿ ਡੀਜ਼ਲ ਦੀ ਕੀਮਤ 97.55 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ ਹੁਣ 98.13 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ।


ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਸਹੀ ਠਹਿਰਾਇਆ ਹੈ। ਗਡਕਰੀ ਨੇ ਹਾਲ ਹੀ ਵਿਚ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਣ ਕੌਮਾਂਤਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਧੀਆਂ ਹਨ। ਜਿਸ ਦੀ ਵਜ੍ਹਾ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਅਸਰ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ ਹਨ। ਦੱਸ ਦਈਏ ਕਿ 10 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਪਰ ਪੈਟਰੋਲੀਅਮ ਕੰਪਨੀਆਂ ਨੇ 22 ਮਾਰਚ ਤੋਂ ਕੀਮਤਾਂ ਵਿਚ ਵਾਧਾ ਸ਼ੁਰੂ ਕੀਤਾ। ਭਾਰਤੀ ਪੈਟਰੋਲੀਅਮ ਕੰਪਨੀਆਂ ਨੇ 24 ਮਾਰਚ ਤੋਂ ਇਲਾਵਾ ਪਿਛਲੇ 6 ਦਿਨ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ।

In The Market