LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ਜਾਰੀ, ਲਗਾਤਾਰ 5ਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

24o petrol

ਨਵੀਂ ਦਿੱਲੀਂ: ਦੇਸ਼ ਵਿਚ ਅੱਜ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਪਣੇ ਉੱਚ ਪੱਧਰ ਤੇ ਪਹੁੰਚ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅੱਜ ਪੰਜਵਾਂ ਦਿਨ ਹੈ। ਤੇਲ ਦੀਆਂ ਕੀਮਤਾਂ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਰਾਜਧਾਨੀ ਦਿੱਲੀ 'ਚ ਅੱਜ ਦੋਵਾਂ ਈਂਧਨਾਂ ਦੀ ਕੀਮਤ 'ਚ 35-35 ਪੈਸੇ ਦਾ ਵਾਧਾ ਹੋਇਆ ਹੈ।

Also Read: ਮੰਡੀਆਂ 'ਚ ਖੁੱਲੇ 'ਚ ਪਈ ਫਸਲ 'ਤੇ ਮੀਂਹ ਦੀ ਮਾਰ ਕਾਰਨ ਕਿਸਾਨਾਂ ਦੀ ਵਧੀ ਪਰੇਸ਼ਾਨੀ

ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ ਦੇਸ਼ ਦੀ ਰਾਜਧਾਨੀ ਵਿਚ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 107.24 ਰੁਪਏ ਤੋਂ 35 ਪੈਸੇ ਵਧ ਕੇ 107 ਰੁਪਏ 59 ਪੈਸੇ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ 95.97 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96 ਰੁਪਏ 32 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ। ਇਸ ਹਫਤੇ ਰਾਜਧਾਨੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਭਗ ਰੋਜ਼ਾਨਾ ਵਾਧਾ ਹੋਇਆ ਹੈ। ਇੱਕ ਪਾਸੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਹਰ ਚੀਜ਼ ਦੀ ਕੀਮਤ ਵਧਦੀ ਜਾ ਰਹੀ ਹੈ, ਜਿਸਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ।

Also Read: ਕੀ ਹੈ ਵਰਤ ਦੀ ਕਥਾ ਦਾ ਮਹੱਤਵ, ਹਰ ਸੁਹਾਗਣ ਲਈ ਕਿਉਂ ਜ਼ਰੂਰੀ ਹੁੰਦੈ 'ਕਰਵਾ ਚੌਥ' 


ਦਿੱਲੀ ਤੋਂ ਇਲਾਵਾ ਕਈ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ 100 ਰੁਪਏ ਤੋਂ ਉੱਪਰ ਪਹੁੰਚ ਗਈ ਹੈ। ਰਾਜਧਾਨੀ ਤੋਂ ਇਲਾਵਾ ਮੁੰਬਈ ਵਿਚ ਪੈਟਰੋਲ ਦੀ ਕੀਮਤ 113.12 ਰੁਪਏ ਅਤੇ ਡੀਜ਼ਲ ਦੀ ਕੀਮਤ 104.00 ਰੁਪਏ ਪ੍ਰਤੀ ਲੀਟਰ ਹੈ। ਚੇੱਨਈ ਵਿਚ ਵੀ ਪੈਟਰੋਲ 104.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.25 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿਚ ਪੈਟਰੋਲ ਦੀ ਕੀਮਤ 107.78 ਰੁਪਏ ਜਦਕਿ ਡੀਜ਼ਲ ਦੀ ਕੀਮਤ 99.08 ਰੁਪਏ ਪ੍ਰਤੀ ਲੀਟਰ ਹੈ। ਤੁਹਾਨੂੰ ਦੱਸ ਦੇਈਏ ਕਿ ਮਈ 2020 ਦੇ ਮਹੀਨੇ ਤੋਂ ਹੁਣ ਤੱਕ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਵਿਚ ਲਗਭਗ 36 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਇਨ੍ਹਾਂ 18 ਮਹੀਨਿਆਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਿਚ 26.58 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

Also Read: ਭਾਜਪਾ ਨਾਲ ਸਾਂਝੇਦਾਰੀ 'ਤੇ ਬੋਲੇ ਕੈਪਟਨ, ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰੇ ਸਰਕਾਰ

ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 19 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਹੇਠਲੇ ਪੱਧਰ 'ਤੇ ਆਉਣ ਤੋਂ ਬਾਅਦ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਸੀ। ਹਾਲਾਂਕਿ, ਉਦੋਂ ਤੋਂ ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਵਧ ਕੇ 85 ਡਾਲਰ ਪ੍ਰਤੀ ਬੈਰਲ ਹੋ ਗਈਆਂ ਹਨ, ਪਰ ਪੈਟਰੋਲ 'ਤੇ ਐਕਸਾਈਜ਼ ਡਿਊਟੀ 32.9 ਰੁਪਏ ਪ੍ਰਤੀ ਲੀਟਰ 'ਤੇ ਬਣੀ ਹੋਈ ਹੈ। ਇਸੇ ਤਰ੍ਹਾਂ ਡੀਜ਼ਲ 'ਤੇ ਐਕਸਾਈਜ਼ ਡਿਊਟੀ 31.8 ਰੁਪਏ ਪ੍ਰਤੀ ਲੀਟਰ 'ਤੇ ਬਣੀ ਹੋਈ ਹੈ।

In The Market