ਨਵੀਂ ਦਿੱਲੀ : ਦੇਸ਼ 'ਚ ਪੈਟਰੋਲ ਅਤੇ ਡੀਜ਼ਲ (Petrol &Diesel) ਦੀਆਂ ਕੀਮਤਾਂ 'ਚ 39ਵੇਂ ਦਿਨ ਵੀ ਕੋਈ ਬਦਲਾਅ ਨਹੀਂ ਹੋਇਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਤੇਲ ਦੀਆਂ ਕੀਮਤਾਂ 'ਚ ਕੁਝ ਰਾਹਤ ਮਿਲੀ ਹੈ। 4 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਗਿਆ ਸੀ ਕਿਉਂਕਿ 3 ਨਵੰਬਰ ਨੂੰ ਕੇਂਦਰ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਦੋਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਦੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੁਸੀਂ ਇੱਥੇ ਜਾਣ ਸਕਦੇ ਹੋ।
Also Read : ਪੰਜਾਬ ਸਰਕਾਰ ਵੱਲੋਂ 2022 ਦੌਰਾਨ ਆਉਣ ਵਾਲੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ
ਜਾਣੋ ਅੱਜ ਮੈਟਰੋ ਸਿਟੀ 'ਚ ਪੈਟਰੋਲ-ਡੀਜ਼ਲ ਦੀ ਕੀਮਤ ਕਿੰਨੀ ਹੈ
ਦਿੱਲੀ 'ਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ (Kolkata) 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।
Also Read : LIC ਪਾਲਿਸੀ ਲੈਣ ਤੋਂ ਪਹਿਲਾਂ ਜ਼ਰੂਰ ਰੱਖੋ ਇੰਨ੍ਹਾਂ ਗੱਲਾਂ ਦਾ ਧਿਆਨ, ਨਹੀਂ ਪੈ ਸਕਦੈ ਪਛਤਾਉਣਾ
ਜਾਣੋ ਦੇਸ਼ ਦੇ ਬਾਕੀ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੇ ਰੇਟ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ 95.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) 'ਚ ਪੈਟਰੋਲ 94.23 ਰੁਪਏ ਅਤੇ ਡੀਜ਼ਲ 80.09 ਰੁਪਏ ਪ੍ਰਤੀ ਡੀਜ਼ਲ ਵਿਕ ਰਿਹਾ ਹੈ। ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ ਦੀ ਕੀਮਤ 105.92 ਰੁਪਏ ਅਤੇ ਡੀਜ਼ਲ ਦੀ ਕੀਮਤ 91.09 ਰੁਪਏ ਪ੍ਰਤੀ ਲੀਟਰ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ 107.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.87 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
Also Read : UIDAI ਦਾ ਨਵਾਂ ਫੀਚਰ ! ਹੁਣ ਬਿਨਾਂ ਇੰਟਰਨੈੱਟ ਸਿਰਫ ਇਕ SMS ਤੋਂ ਮਿਲਣਗੀਆਂ ਅਧਾਰ ਨਾਲ ਜੁੜੀਆਂ ਸੇਵਾਵਾਂ
NCR ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਗਾਜ਼ੀਆਬਾਦ ਵਿੱਚ ਪੈਟਰੋਲ 95.29 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਨੋਇਡਾ ਵਿੱਚ ਪੈਟਰੋਲ ਦੀ ਕੀਮਤ 95.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.99 ਰੁਪਏ ਪ੍ਰਤੀ ਲੀਟਰ ਹੈ।
Also Read : ਜਲੰਧਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ, ਤਿੰਨ ਜ਼ਖਮੀ
ਕੱਚੇ ਤੇਲ ਦੀ ਕੀਮਤ ਅਜੇ ਵੀ ਤੇਜ਼ੀ
ਕੱਚੇ ਤੇਲ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਬ੍ਰੈਂਟ ਕਰੂਡ 'ਚ 0.61 ਫੀਸਦੀ ਅਤੇ ਨਾਈਮੈਕਸ ਕਰੂਡ 'ਚ 0.87 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕੱਚੇ ਤੇਲ ਦੀਆਂ ਕੀਮਤਾਂ ਕੁਝ ਦਿਨਾਂ ਤੋਂ ਸੀਮਤ ਦਾਇਰੇ 'ਚ ਚੱਲ ਰਹੀਆਂ ਹਨ ਅਤੇ 75 ਡਾਲਰ ਦੀ ਦਰ 'ਤੇ ਹਨ।
Also Read : SAD ਦੇ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਮੋਗਾ 'ਚ ਅਕਾਲੀ ਦਲ ਵੱਲੋਂ ਕੀਤਾ ਜਾਵੇਗਾ ਸ਼ਕਤੀ ਪ੍ਰਦਰਸ਼ਨ
ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰੋ
ਤੁਸੀਂ ਘਰ ਬੈਠੇ ਹੀ ਆਪਣੇ ਮੋਬਾਈਲ ਫੋਨ ਤੋਂ ਇੱਕ SMS ਭੇਜ ਕੇ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰ ਸਕਦੇ ਹੋ। ਇਸਦੇ ਲਈ, ਤੁਹਾਨੂੰ ਆਪਣੇ ਮੋਬਾਈਲ ਨੰਬਰ ਤੋਂ 9224992249 ਨੰਬਰ 'ਤੇ ਐਸਐਮਐਸ ਭੇਜਣਾ ਹੋਵੇਗਾ, ਜਿਸ ਤੋਂ ਬਾਅਦ ਉਸ ਦਿਨ ਦੀਆਂ ਤਾਜ਼ਾ ਦਰਾਂ ਇੱਕ ਸੰਦੇਸ਼ ਦੇ ਰੂਪ ਵਿੱਚ ਤੁਹਾਡੇ ਕੋਲ ਆ ਜਾਣਗੀਆਂ। ਇਸ ਸੰਦੇਸ਼ ਨੂੰ ਭੇਜਣ ਲਈ, ਤੁਹਾਨੂੰ RSP ਸਪੇਸ ਪੈਟਰੋਲ ਪੰਪ ਡੀਲਰ ਦਾ ਕੋਡ ਲਿਖ ਕੇ 92249 92249 'ਤੇ ਭੇਜਣਾ ਹੋਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Skincare Tips: फटी हुई एड़ियें से है परेशान? आज ही करें ये उपाय, एक ही हफ्ते में हो जाएंगी सॉफ्ट
Winter Diet : ठंड के मौसम में इन चीजों का करें सेवन, शरीर रहेगा गर्म
Petrol-Diesel Prices Today: पेट्रोल-डीजल की कीमतों में बड़ा बदलाव, चेक करें अपने शहर का लेटेस्ट रेट