LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੇਸ਼ ਵਿਚ ਤੇਲ ਕੀਮਤਾਂ 'ਚ ਲਗਾਤਾਰ ਹੋਇਆ ਵਾਧਾ, 115 ਤੋਂ ਪਾਰ ਪੁੱਜਾ ਪੈਟਰੋਲ

oil prices

ਨਵੀਂ ਦਿੱਲੀ- ਦੇਸ਼ ਵਿਚ ਤੇਲ ਦੀਆਂ ਕੀਮਤਾਂ (Oil prices in the country) ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਣ ਆਮ ਲੋਕਾਂ (The common people) ਨੂੰ ਰੋਜ਼ਾਨਾ (Daily) ਦੇ ਕੰਮ ਕਰਨ ਵਿਚ ਦਿੱਕਤ ਆ ਰਹੀ ਹੈ। ਵਿਰੋਧੀ ਧਿਰ ਵਲੋਂ ਵੀ ਪੈਟਰੋਲ-ਡੀਜ਼ਲ ਕੀਮਤਾਂ (Petrol-diesel prices) ਵਿਚ ਹੋ ਰਹੇ ਵਾਧੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਤੇਲ ਦੀਆਂ ਵੱਧਦੀਆਂ ਕੀਮਤਾਂ ਤੋਂ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਦੇਸ਼ 'ਚ ਪੈਟਰੋਲ (Petrol in the country) ਅਤੇ ਡੀਜ਼ਲ ਦੀਆਂ ਕੀਮਤਾਂ 'ਚ 9ਵੇਂ ਦਿਨ 8ਵੀਂ ਵਾਰ ਵਾਧਾ ਕੀਤਾ ਗਿਆ। ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਦੇ ਪਾਰ ਪਹੁੰਚ ਗਈ ਹੈ। ਬੁੱਧਵਾਰ ਯਾਨੀ ਅੱਜ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਦਾ ਵਾਧਾ ਕੀਤਾ ਗਿਆ ਹੈ।

Petrol, diesel hike: Know what is the current price in Punjab cities,  Chandigarh
ਰਾਜਧਾਨੀ ਦਿੱਲੀ 'ਚ 30 ਮਾਰਚ ਨੂੰ ਪੈਟਰੋਲ ਦੀ ਕੀਮਤ 80 ਪੈਸੇ ਦੇ ਵਾਧੇ ਤੋਂ ਬਾਅਦ 101.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 80 ਪੈਸੇ ਦੇ ਵਾਧੇ ਤੋਂ ਬਾਅਦ 92.27 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 85 ਪੈਸੇ ਵਧ ਕੇ 115.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 75 ਪੈਸੇ ਵਧ ਕੇ 100.10 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 75 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ 106.69 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 76 ਪੈਸੇ ਵਧ ਕੇ 96.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 'ਚ 84 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 80 ਪੈਸੇ ਦਾ ਵਾਧਾ ਕੀਤਾ ਗਿਆ ਹੈ। ਕੋਲਕਾਤਾ 'ਚ ਅੱਜ ਪੈਟਰੋਲ 110.52 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.42 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਬ੍ਰੈਂਟ ਕਰੂਡ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ ਹੈ। 

In The Market