LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੀ.ਐੱਮ. ਮੋਦੀ ਨੇ ਫੋਨ ਕਰ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਗੱਲ, ਪੁੱਛਿਆ ਹਾਲ-ਚਾਲ

20janbadal5

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਨੇਤਾ (Senior leader) ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ  ਪੁੱਛਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ. ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਡੀ.ਐੱਮ. ਸੀ. ਹਸਪਤਾਲ ਵਿਚ ਦਾਖ਼ਲ ਹਨ। ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। Also Read : ਪੁਲਿਸ ਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਹਜ਼ਾਰਾਂ ਲੀਟਰ ਲਾਹਣ ਬਰਾਮਦ

ਦੱਸ ਦਈਏ ਕਿ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਕਲ੍ਹ ਡੀਐਮਸੀ (DMC) ਲਿਆਂਦਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਹਸਪਤਾਲ ਅੰਦਰ ਲਿਜਾਇਆ ਗਿਆ ਸੀ ਉਨ੍ਹਾਂ ਨੂੰ ਵੀਲ੍ਹ ਚੇਅਰ 'ਤੇ ਬਿਠਾਇਆ ਗਿਆ ਅਤੇ ਫਿਰ ਪੀਪੀ ਕਿੱਟ ਪਾ ਕੇ ਹਸਪਤਾਲ ਸਟਾਫ਼ ਨੇ ਉਨ੍ਹਾਂ ਨੂੰ ਨਾਲ ਲਿਜਾ ਕੇ ਚੈੱਕਅੱਪ ਕੀਤਾ। ਜਾਣਕਾਰੀ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਬਾਦਲ ਦੀ ਸਿਹਤ ਖ਼ਰਾਬ ਦੱਸੀ ਜਾ ਰਹੀ ਸੀ।

 

In The Market