LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਵਲੋਂ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਉਦਘਾਟਨ

6m modi

ਪੁਣੇ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਯਾਨੀ ਕਿ ਅੱਜ ਪੁਣੇ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਮੋਦੀ ਨੇ ਕੁੱਲ 32.2 ਕਿਲੋਮੀਟਰ ਲੰਬੇ ਪ੍ਰਾਜੈਕਟ ਦੇ 12 ਕਿਲੋਮੀਟਰ ਦੇ ਹਿੱਸੇ ਦਾ ਗਰਵਾਰੇ ਮੈਟਰੋ ਸਟੇਸ਼ਨ ’ਤੇ ਉਦਘਾਟਨ ਕੀਤਾ। ਇਸ ਪ੍ਰਾਜੈਕਟ ਦਾ ਮਕਸਦ ਪੁਣੇ ਦੇ ਲੋਕਾਂ ਲਈ ਸੁਵਿਧਾਜਨਕ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਹੈ। ਪੂਰਾ ਪ੍ਰਾਜੈਕਟ 11,400 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਬਣਾਇਆ ਜਾ ਰਿਹਾ ਹੈ।

Also Read: ਪਠਾਨਕੋਟ 'ਚ ਦਿਖਿਆ ਪਾਕਿਸਤਾਨੀ ਡਰੋਨ, ਸਰਚ ਆਪ੍ਰੇਸ਼ਨ ਜਾਰੀ

ਪ੍ਰਧਾਨ ਮੰਤਰੀ ਨੇ ਰੇਲ ਪ੍ਰਾਜੈਕਟ ਦਾ ਉਦਘਾਟਨ ਕਰਨ ਮਗਰੋਂ ਗਰਵਾਰੇ ਕਾਲਜ ਮੈਟਰੋ ਸਟੇਸ਼ਨ ਤੋਂ ਆਨੰਦਨਗਰ ਸਟੇਸ਼ਨ ਤੱਕ ਦੀ ਯਾਤਰਾ ਕੀਤੀ। ਇਸ ਦੌਰਾਨ ਮੈਟਰੋ ਰੇਲ ਵਿਚ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਗਰਵਾਰੇ ਕਾਲਜ ਤੋਂ ਆਨੰਦਨਗਰ ਤਕ ਪੁਣੇ ਮੈਟਰੋ ’ਚ ਯਾਤਰਾ ਕਰਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਟਿਕਟ ਖਰੀਦੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ 24 ਦਸੰਬਰ 2016 ਨੂੰ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਨਗਰ ਨਿਗਮ ਕੰਪਲੈਕਸ ਵਿਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਪੁਣੇ ਦੇ ਮੇਅਰ ਮੁਰਲੀਧਰ ਮੋਹੋਲ ਵੀ ਮੌਜੂਦ ਸਨ। ਇਹ ਮੂਰਤੀ 1850 ਕਿਲੋਗ੍ਰਾਮ ਗਨ ਮੈਟਲ ਨਾਲ ਬਣੀ ਹੈ ਅਤੇ ਲਗਭਗ 9.5 ਫੁੱਟ ਉੱਚੀ ਹੈ। 

Also Read: ਅੰਮ੍ਰਿਤਸਰ: BSF ਜਵਾਨ ਨੇ ਡਿਊਟੀ 'ਤੇ ਤਾਇਨਾਤ 4 ਸਾਥੀਆਂ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਵਿਚ ਮੂਲਾ-ਮੁਥਾ ਨਦੀ ਪ੍ਰਦੂਸ਼ਣ ਰੋਕਥਾਮ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਬਨੇਰ ’ਚ ਨਿਰਮਿਤ 140 ਈ-ਬੱਸਾਂ, ਈ-ਬੱਸ ਡਿਪੂ ਅਤੇ ਆਰ.ਕੇ. ਲਕਸ਼ਮਣ ਆਰਟ ਗੈਲਰੀ-ਮਿਊਜ਼ੀਅਮ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

In The Market