LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਾਲਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ PM ਮੋਦੀ, ਦਿੱਤੀ ਜਨਮ ਦਿਨ ਦੀ ਵਧਾਈ

8n2

ਨਵੀਂ ਦਿੱਲੀ- ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਦਾ ਅੱਜ ਜਨਮ ਦਿਨ ਹੈ। ਉਹ 94 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਖ਼ਾਸ ਮੌਕੇ ਪ੍ਰਧਾਨ ਮੰਤਰੀ ਨੇ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। 

Also Read: 19 ਨਵੰਬਰ ਨੂੰ ਲੱਗੇਗਾ ਸਦੀ ਦਾ ਸਭ ਤੋਂ ਲੰਬਾ ਚੰਦਰ ਗ੍ਰਹਿਣ

ਇਸ ਦੌਰਾਨ ਉਨ੍ਹਾਂ ਨਾਲ ਉੱਪਰ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਮੌਜੂਦ ਰਹੇ। ਉਨ੍ਹਾਂ ਨੇ ਲਾਲਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਗੁਲਦਸਤਾ ਦੇ ਕੇ ਅਡਵਾਨੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਜਿਸ ਤੋਂ ਬਾਅਦ ਟੇਬਲ ’ਤੇ ਚਰਚਾ ਵੀ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਮਾਣਯੋਗ ਅਡਵਾਨੀ ਜੀ ਨੂੰ ਜਨਮ ਦਿਨ ਦੀ ਵਧਾਈ। ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ। ਲੋਕਾਂ ਨੂੰ ਮਜ਼ਬੂਤ ਬਣਾਉਣ ਅਤੇ ਸਾਡੇ ਸੱਭਿਆਚਾਰਕ ਮਾਣ ਨੂੰ ਵਧਾਉਣ ਦੀ ਦਿਸ਼ਾ ’ਚ ਉਨ੍ਹਾਂ ਦੀਆਂ ਕਈ ਕੋਸ਼ਿਸ਼ਾਂ ਲਈ ਰਾਸ਼ਟਰ ਉਨ੍ਹਾਂ ਦੀ ਰਿਣੀ ਰਹੇਗਾ। ਦੱਸ ਦੇਈਏ ਕਿ ਅਡਵਾਨੀ 2002 ਤੋਂ 2004 ਤੱਕ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ’ਚ ਉੱਪ ਪ੍ਰਧਾਨ ਮੰਤਰੀ ਰਹੇ ਹਨ।

Also Read: 11 ਨਵੰਬਰ ਤੱਕ ਮੁਲਤਵੀ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ

In The Market