LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਦੀ ਸੂਬਾ ਸਰਕਾਰਾਂ ਨਾਲ ਮੀਟਿੰਗ ਅੱਜ, ਲੈਣਗੇ ਕੋਰੋਨਾ ਹਾਲਾਤਾਂ ਦਾ ਜਾਇਜ਼ਾ

13j modi

ਨਵੀਂ ਦਿੱਲੀ- ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵੀਰਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਾਢੇ ਚਾਰ ਵਜੇ ਵੀਡੀਓ ਕਾਨਫਰੰਸ ਰਾਹੀਂ ਚਰਚਾ ਕਰਨਗੇ। ਦੱਸ ਦੇਈਏ ਕਿ ਕੋਰੋਨਾ ਦੇ ਤੇਜੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸੂਬਿਆਂ ਦੁਆਰਾ ਤਰ੍ਹਾਂ-ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। 

Also Read: ਆਪਸੀ ਪ੍ਰੇਮ-ਪਿਆਰ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ

ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦੇਸ਼ ’ਚ ਕੋਵਿਡ-19 ਮਹਾਮਾਰੀ ਦੇ ਹਾਲਾਤ, ਸਿਹਤ ਸੰਬੰਧੀ ਬੁਨਿਆਦੀ ਢਾਂਚੇ ਅਤੇ ਸਪਲਾਈ ਵਿਵਸਥਾ ਦੀਆਂ ਚੱਲ ਰਹੀਆਂ ਤਿਆਰੀਆਂ, ਦੇਸ਼ ’ਚ ਟੀਕਾਕਰਨ ਮੁਹਿੰਮ ਦੀ ਸਥਿਤੀ, ਓਮੀਕਰੋਨ ਦੇ ਪ੍ਰਸਾਰ ਅਤੇ ਇਸਦੇ ਜਨ ਸਿਹਤ ਪ੍ਰਭਾਵ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਅਗਵਾਈ ਕੀਤੀ ਸੀ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਸਿਹਤ ਸੰਬੰਧੀ ਜ਼ਰੂਰੀ ਬੁਨਿਆਦੀ ਢਾਂਚਾ ਯਕੀਨੀ ਕੀਤੇ ਜਾਣ ਅਤੇ ਬਾਲਗਾਂ ਲਈ ਟੀਕਾਕਰਨ ਮੁਹਿੰਮ ਮਿਸ਼ਨ ਮੋਡ ਨੂੰ ਤੇਜ ਕੀਤੇ ਜਾਣ ਦੀ ਅਪੀਲ ਕੀਤੀ ਸੀ। 

Also Read: ਬੇਕਾਬੂ ਹੋ ਰਹੀ ਕੋਰੋਨਾ ਦੀ ਰਫਤਾਰ, 24 ਘੰਟਿਆਂ 'ਚ ਸਾਹਮਣੇ ਆਏ 2.47 ਲੱਖ ਨਵੇਂ ਮਾਮਲੇ

ਦੱਸਣਯੋਗ ਹੈ ਕਿ ਮਾਮਲਿਆਂ 'ਚ ਵਾਧੇ ਦਰਮਿਆਨ ਦੇਸ਼ 'ਚ ਸਿਹਤ ਕਰਮੀਆਂ, ਮੋਹਰੀ ਮੋਰਚੇ ਦੇ ਕਰਮੀਆਂ ਅਤੇ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ 60 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਦੀ ਚੌਕਸੀ ਵਜੋਂ ਟੀਕਿਆਂ ਦੀ ਬੂਸਟਰ ਖ਼ੁਰਾਕ ਦਿੱਤੇ ਜਾਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਇਸ ਗੱਲ 'ਤੇ ਜ਼ੋਰ ਦਿੰਦੇ ਰਹੇ ਹਨ ਕਿ ਟੀਕਾਕਰਨ ਕੋਰੋਨਾ ਵਿਰੁੱਧ ਲੜਾਈ 'ਚ ਸਭ ਤੋਂ ਪ੍ਰਭਾਵੀ ਹਥਿਆਰ ਹੈ। ਸਾਲ 2020 'ਚ ਮਹਾਮਾਰੀ ਦੀ ਸ਼ੁਰੂਆਤ ਹੋਣ ਦੇ ਬਾਅਦ ਤੋਂ ਉਹ ਹਮੇਸ਼ਾ ਮੁੱਖ ਮੰਤਰੀਆਂ ਨਾਲ ਬੈਠਕਾਂ ਕਰ ਕੇ ਸਥਿਤੀ ਦੀ ਸਮੀਖਿਆ ਕਰਦੇ ਰਹੇ ਹਨ।

Also Read: ਕਾਂਗਰਸ ਕੇਂਦਰੀ ਕਮੇਟੀ ਦੀ ਮੀਟਿੰਗ ਅੱਜ, ਜਾਰੀ ਹੋ ਸਕਦੀ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ

In The Market