ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਐਤਵਾਰ ਸ਼ਾਮ ਇਕ ਉੱਚ ਪੱਧਰੀ ਬੈਠਕ ’ਚ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ।
Also Read: ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਫਾਇਰਿੰਗ ਜਾਰੀ
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਹੋਈ ਇਸ ਬੈਠਕ ’ਚ ਕੋਰੋਨਾ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ। ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ, ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ, ਕੈਬਨਿਟ ਸਕੱਤਰ ਰਾਜੀਵ ਗੌਬਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Also Read: ਭੁਲੱਥ: ਆਟੋ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਨੌਜਵਾਨ ਹਲਾਕ
ਇਹ ਬੈਠਕ ਉਦੋਂ ਹੋਈ, ਜਦੋਂ ਦੇਸ਼ ’ਚ ਐਤਵਾਰ ਨੂੰ 1,59,632 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ 224 ਦਿਨਾਂ ’ਚ ਸਾਹਮਣੇ ਆਏ ਸਭ ਤੋਂ ਵੱਧ ਰੋਜ਼ ਦੇ ਮਮਲੇ ਹਨ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 5,90,611 ਹੋ ਗਈ ਹੈ, ਜੋ ਕਰੀਬ 197 ਦਿਨਾਂ ’ਚ ਸਭ ਤੋਂ ਵੱਧ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 327 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 4,83,790 ਹੋ ਗਈ ਹੈ। ਓਮੀਕ੍ਰੋਨ ਦੇ 3,623 ਮਾਮਲਿਆਂ ’ਚੋਂ 1,409 ਲੋਕ ਜਾਂ ਤਾਂ ਦੇਸ਼ ਤੋਂ ਬਾਹਰ ਚਲੇ ਗਏ ਹਨ ਜਾਂ ਸਿਹਤਮੰਦ ਹੋ ਗਏ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर