LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਵੈਕਸੀਨੇਸ਼ਨ ਸਰਟੀਫਿਕੇਟ 'ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ'

10j pm

ਨਵੀਂ ਦਿੱਲੀ- ਵਿਧਾਨ ਸਭਾ ਚੋਣਾਂ ਵਾਲੇ 5 ਸੂਬਿਆਂ ’ਚ ਕੋਵਿਡ ਟੀਕਾਕਰਨ ਸਰਟੀਫਿਕੇਟ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਹੀਂ ਹੋਵੇਗੀ ਕਿਉਂਕਿ ਉਕਤ ਸੂਬਿਆਂ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲਾ ਮੋਦੀ ਦੀ ਤਸਵੀਰ ਨੂੰ ਟੀਕੇ ਦੇ ਸਰਟੀਫਿਕੇਟ ਤੋਂ ਹਟਾਉਣ ਲਈ ਕੋਵਿਨ ਪਲੇਟਫਾਰਮ ’ਤੇ ਜ਼ਰੂਰੀ ਫਿਲਟਰ ਲਾਏਗਾ। 

Also Read: ਅਮਰੀਕਾ ਦੇ ਨਿਊਯਾਰਕ 'ਚ ਭਿਆਨਕ ਅੱਗ ਕਾਰਨ 9 ਬੱਚਿਆਂ ਸਣੇ 19 ਹਲਾਕ 

ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ’ਚ 10 ਫਰਵਰੀ ਤੋਂ 7 ਮਾਰਚ ਵਿਚਕਾਰ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣੀਆਂ ਹਨ। ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਚੋਣ ਪ੍ਰੋਗਰਾਮਾਂ ਦਾ ਐਲਾਨ ਕੀਤਾ ਸੀ ਅਤੇ ਉਸ ਦੇ ਨਾਲ ਹੀ ਕੇਂਦਰ ਨਾਲ ਸਬੰਧਿਤ ਸੂਬਾ ਸਰਕਾਰਾਂ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਮਾਰਚ 2021 ’ਚ ਸਿਹਤ ਮੰਤਰਾਲਾ ਨੇ ਕੁਝ ਸਿਆਸੀ ਪਾਰਟੀਆਂ ਦੀਆਂ ਸ਼ਿਕਾਇਤਾਂ ਪਿੱਛੋਂ ਚੋਣ ਕਮਿਸ਼ਨ ਦੇ ਸੁਝਾਅ ’ਤੇ ਆਸਾਮ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਪੁੱਡੂਚੇਰੀ ’ਚ ਚੋਣਾਂ ਦੌਰਾਨ ਇਸੇ ਤਰ੍ਹਾਂ ਦੇ ਕਦਮ ਚੁੱਕੇ ਸਨ।

Also Read: Booster Dose : ਅੱਜ ਤੋਂ ਲੱਗੇਗੀ ਕੋਰੋਨਾ ਵੈਕਸੀਨ ਦੀ ਤੀਜੀ ਡੋਜ਼, ਜਾਣੋ ਹਰ ਸਵਾਲ ਦਾ ਜਵਾਬ
https://livingindianews.co.in/national/delhi/booster-dose-the-third-dose-of-corona-vaccine-will-start-from-today

In The Market