LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਸੁਰੱਖਿਆ 'ਚ ਕੁਤਾਹੀ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ 5 ਮੈਂਬਰੀ ਕਮੇਟੀ

12j suprem

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ 'ਚ ਕਮੀਆਂ ਹੋਣ ਦੀ ਜਾਂਚ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਪੰਜ ਮੈਂਬਰੀ ਕਮੇਟੀ ਪੰਜਾਬ 'ਚ ਸੁਰੱਖਿਆ 'ਚ ਖਾਮੀ ਦੀ ਜਾਂਚ ਕਰੇਗੀ। ਇਸ ਦੀ ਅਗਵਾਈ ਜਸਟਿਸ ਇੰਦੂ ਮਲਹੋਤਰਾ (Indu Malhotra) ਕਰਨਗੇ।

Also Read : ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦਾ ਟਵਿੱਟਰ ਅਕਾਊਂਟ ਹੈਕ, ਬਦਲ ਕੇ ਨਾਮ ਰੱਖਿਆ Elon Musk

ਇਸ ਕਮੇਟੀ ਵਿੱਚ ਜਿਸਟਿਸ (ਰਿਟਾਇਰਡ) ਇੰਦੂ ਮਲਹੋਤਰਾ, ਡੀਜੀ (ਯਾ ਨੌਮਿਨੀ) ਐਨਆਈਏ, ਡੀਜੀ ਚੰਡੀਗੜ ਅਤੇ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਸ਼ਾਮਲ ਹੋਣਗੇ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਹਾਈਕੋਰਟ ਦੇ ਰਜਿਸਟ੍ਰਾਰ ਜਨਰਲ ਸਟਾਲਟ ਮਾਮਲੇ ਤੋਂ ਸਾਰੇ ਰਿਕਾਰਡਿੰਗ ਕਮੇਟੀ ਦੀ ਚੈਅਰਪਰਸਨ ਇੰਦੂ ਮਲਹੋਤਰਾ ਨੂੰ ਸੌਪੇਂ ਜਾਣ। ਹਾਈਕੋਰਟ ਕੇ ਰਜਿਸਟ੍ਰਾਰ ਜਨਰਲ ਵੀ ਇਸ ਕਮੇਟੀ ਵਿੱਚ ਸ਼ਾਮਲ ਹਨ। ਕਮੇਟੀ ਨੇ ਦੱਸਿਆ ਕਿ ਪਿਛਲੇ ਦਿਨ ਇਸ ਕੇਸ ਦੀ ਰਿਪੋਰਟ ਤਿਆਰ ਕੀਤੀ ਗਈ।ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਅਜੇ ਸਮਾਂ ਸੀਮਾ ਤੈਅ ਨਹੀਂ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਕਮੇਟੀ ਜਲਦੀ ਤੋਂ ਜਲਦੀ ਆਪਣੀ ਰਿਪੋਰਟ ਦੇਵੇਗੀ। ਕਮੇਟੀ ਇਸ ਗੱਲ ਦਾ ਅਧਿਐਨ ਕਰੇਗੀ ਕਿ ਸੁਰੱਖਿਆ ਵਿੱਚ ਕਮੀ ਦਾ ਮੂਲ ਕਾਰਨ ਕੀ ਸੀ। 

Also Read : ਸਿਹਤ ਮੰਤਰੀ OP Soni ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਨਿਰਦੇਸ਼

ਇਸ ਦੇ ਨਾਲ ਹੀ ਸੁਪਰੀਮ ਕੋਰਟ (Supreme Court)  ਨੇ ਸਾਰੀਆਂ ਮੌਜੂਦਾ ਜਾਂਚ ਕਮੇਟੀਆਂ 'ਤੇ ਵੀ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੋਵਾਂ ਨੇ ਆਪਣੀਆਂ-ਆਪਣੀਆਂ ਕਮੇਟੀਆਂ ਬਣਾਈਆਂ ਸਨ, ਦੋਵਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇੱਕ ਦੂਜੇ ਦੀ ਜਾਂਚ 'ਤੇ ਭਰੋਸਾ ਨਹੀਂ ਹੈ।

Also Read : ਮੋਗਾ-ਅੰਮ੍ਰਿਤਸਰ ਮਾਰਗ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 5 ਹਲਾਕ

ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੇ ਕਾਫਲੇ ਨੂੰ ਜਦੋਂ ਫਿਰੋਜ਼ਪੁਰ ਜਾ ਰਹੇ ਸਨ ਤਾਂ ਫਲਾਈਓਵਰ 'ਤੇ 15-20 ਮਿੰਟ ਤੱਕ ਰੁਕਣਾ ਪਿਆ ਸੀ ਅਤੇ ਰਸਤੇ 'ਚ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਦਿੱਤਾ ਸੀ। 15-20 ਮਿੰਟ ਇੰਤਜ਼ਾਰ ਕਰਨ ਤੋਂ ਬਾਅਦ ਵੀ ਜਦੋਂ ਹਾਲਾਤ ਨਾ ਸੁਧਰੇ ਤਾਂ ਪੀਐਮ ਮੋਦੀ ਦੇ ਕਾਫ਼ਲੇ ਨੂੰ ਵਾਪਸ ਪਰਤਣਾ ਪਿਆ।

In The Market