LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਨੇ ਕੀਤੀ ਰਾਣੀ ਰਾਮਪਾਲ ਨਾਲ ਫੋਨ 'ਤੇ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ

modi12

ਨਵੀਂ ਦਿੱਲੀ : ਰਾਣੀ ਰਾਮਪਾਲ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਬੁੱਧਵਾਰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਅਰਜਨਟੀਨਾ ਹੱਥੋਂ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਮੈਚ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਤੇ ਕੋਚ ਸੌਰਡ ਮੈਰੀਜੇਨ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਬਹੁਤ ਵਧੀਆ ਖੇਡ ਦਿਖਾਈ।

ਪੜੋ ਹੋਰ ਖਬਰਾਂ: ਘੁੰਮਣ ਦੇ ਸ਼ੌਕੀਨ ਸਾਵਧਾਨ! ਇਸ ਸੂਬੇ ਨੇ RT-PCR ਨੈਗੇਟਿਵ ਰਿਪੋਰਟ ਕੀਤੀ ਲਾਜ਼ਮੀ

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦਾ ਹਿੱਸਾ ਹੈ, ਇਸ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ। ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕ ਦੇ 2020 ਖੇਡਾਂ ਦੇ ਇਤਿਹਾਸ ’ਚ ਪਹਿਲੀ ਵਾਰ ਸੈਮੀਫਾਈਨਲ ’ਚ ਪਹੁੰਚ ਕੇ ਭਾਰਤੀ ਮਹਿਲਾ ਟੀਮ ਨਵੀਆਂ ਉਚਾਈਆਂ ’ਤੇ ਪਹੁੰਚ ਗਈ। ਕੁਆਰਟਰ ਫਾਈਨਲ ’ਚ ਸ਼ਕਤੀਸ਼ਾਲੀ ਆਸਟਰੇਲੀਆਈ ਟੀਮ ਨੂੰ ਪਛਾੜਦਿਆਂ ਰਾਣੀ ਐਂਡ ਕੰਪਨੀ ਨੇ ਆਪਣੇ ਪਹਿਲੇ ਸੈਮੀਫਾਈਨਲ ’ਚ ਪ੍ਰਵੇਸ਼ ਕੀਤਾ ਸੀ। 

ਪੜੋ ਹੋਰ ਖਬਰਾਂ: ਕਾਰੋਬਾਰੀ ਗੌਤਮ ਥਾਪਰ ਨੂੰ ਈਡੀ ਨੇ ਕੀਤਾ ਗ੍ਰਿਫਤਾਰ, 500 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਹੈ ਦੋਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਤਜਰਬੇਕਾਰ ਟੈਸਟ ਕ੍ਰਿਕਟਰ ਵੀ. ਵੀ. ਐੱਸ. ਲਕਸ਼ਮਣ ਤੱਕ ਕਈ ਮਸ਼ਹੂਰ ਹਸਤੀਆਂ ਨੇ ਮਹਿਲਾ ਟੀਮ ਨੂੰ ਇਤਿਹਾਸ ਲਿਖਣ ਲਈ ਵਧਾਈਆਂ ਦਿੱਤੀਆਂ। ਰਾਣੀ ਰਾਮਪਾਲ ਦੀ ਅਗਵਾਈ ਵਾਲੀ ਟੀਮ ਹੁਣ ਸ਼ੁੱਕਰਵਾਰ ਨੂੰ ਕਾਂਸੀ ਤਮਗੇ ਦੇ ਮੈਚ ’ਚ ਗ੍ਰੇਟ ਬ੍ਰਿਟੇਨ ਨਾਲ ਭਿੜੇਗੀ।

In The Market