LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਨੇ ਇੰਡੀਆ ਗੇਟ 'ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ

23j subhash

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ। ਮੂਰਤੀ ਦਾ ਉਦਘਾਟਨ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਮਾਤਾ ਦੇ ਬਹਾਦਰ ਪੁੱਤਰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਮੈਂ ਪੂਰੇ ਦੇਸ਼ ਦੀ ਤਰਫੋਂ ਨਮਨ ਕਰਦਾ ਹਾਂ। ਇਹ ਦਿਨ ਇਤਿਹਾਸਕ ਹੈ, ਇਹ ਦੌਰ ਵੀ ਇਤਿਹਾਸਕ ਹੈ ਅਤੇ ਇਹ ਸਥਾਨ ਜਿੱਥੇ ਅਸੀਂ ਸਾਰੇ ਇਕੱਠੇ ਹੋਏ ਹਾਂ, ਵੀ ਇਤਿਹਾਸਕ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਸਾਡੇ ਨੇਤਾ ਜੀ ਦੀ ਸ਼ਾਨਦਾਰ ਮੂਰਤੀ, ਜਿਨ੍ਹਾਂ ਨੇ ਭਾਰਤ ਦੀ ਧਰਤੀ 'ਤੇ ਪਹਿਲੀ ਸੁਤੰਤਰ ਸਰਕਾਰ ਦੀ ਸਥਾਪਨਾ ਕੀਤੀ ਸੀ, ਨੂੰ ਇੰਡੀਆ ਗੇਟ ਦੇ ਕੋਲ ਡਿਜੀਟਲ ਰੂਪ ਵਿੱਚ ਲਗਾਇਆ ਜਾ ਰਿਹਾ ਹੈ। ਜਲਦੀ ਹੀ ਇਸ ਹੋਲੋਗ੍ਰਾਮ ਦੀ ਮੂਰਤੀ ਨੂੰ ਗ੍ਰੇਨਾਈਟ ਦੀ ਵੱਡੀ ਮੂਰਤੀ ਨਾਲ ਬਦਲ ਦਿੱਤਾ ਜਾਵੇਗਾ।

Also Read: ਸਾਬਕਾ ਪੰਜਾਬ CM ਨੇ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੇਜਰੀਵਾਲ ਮੂਹਰੇ ਰੱਖੀ ਮੰਗ

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਜੀ ਨੇ ਨੇਤਾ ਜੀ ਦੀ 125ਵੀਂ ਜਯੰਤੀ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਮੂਰਤੀ ਲਗਾਉਣ ਦਾ ਫੈਸਲਾ ਲਿਆ ਹੈ। ਇਹ ਮੂਰਤੀ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹਾਦਰੀ, ਦੇਸ਼ ਭਗਤੀ ਅਤੇ ਕੁਰਬਾਨੀ ਨਾਲ ਪ੍ਰੇਰਿਤ ਕਰੇਗੀ। ਇਹ ਬੁੱਤ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੋਵੇਗਾ।

Also Read: SSM ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ 8 ਹੋਰ ਉਮੀਦਵਾਰ, ਦੇਖੋ ਲਿਸਟ

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਅੱਜ ਤੋਂ ਦੇਸ਼ 'ਚ ਗਣਤੰਤਰ ਦਿਵਸ ਸਮਾਰੋਹ ਸ਼ੁਰੂ ਹੋ ਗਿਆ ਹੈ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਅੱਜ ਯਾਨੀ 23 ਜਨਵਰੀ ਨੂੰ ਦੇਸ਼ ਵਿੱਚ ਪਰਾਕਰਮ ਦਿਵਸ ਵਜੋਂ ਵੀ ਮਨਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਹਾਨ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਦਾ ਹੋਲੋਗ੍ਰਾਮ ਬੁੱਤ ਉਸ ਜਗ੍ਹਾ 'ਤੇ ਸਥਾਪਿਤ ਕੀਤਾ ਗਿਆ ਹੈ ਜਿੱਥੇ ਪਹਿਲਾਂ ਬ੍ਰਿਟੇਨ ਦੇ ਰਾਜਾ ਜਾਰਜ ਪੰਜਵੇਂ ਦੀ ਮੂਰਤੀ ਲਗਾਈ ਗਈ ਸੀ। ਜਾਰਜ ਪੰਜਵੇਂ ਦੀ ਮੂਰਤੀ ਨੂੰ 1968 ਵਿੱਚ ਹਟਾ ਦਿੱਤਾ ਗਿਆ ਸੀ।

In The Market