LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਦੀ ਕੋਰੋਨਾ 'ਤੇ ਮੁੱਖ ਮੰਤਰੀਆਂ ਨਾਲ ਹਾਈਲੈਵਲ ਮੀਟਿੰਗ, ਕਿਹਾ-'ਅਜੇ ਖਤਰਾ ਟਲਿਆ ਨਹੀਂ'

27a punjab

ਨਵੀਂ ਦਿੱਲੀ- ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਮੋਦੀ ਸਰਕਾਰ ਲਗਾਤਾਰ ਕੋਰੋਨਾ ਦੀ ਵਧਦੀ ਲਾਗ0 'ਤੇ ਨਜ਼ਰ ਰੱਖ ਰਹੀ ਹੈ। ਇਸ ਸਬੰਧੀ ਕੇਂਦਰ ਸਰਕਾਰ ਚੌਕਸ ਹੈ। ਇਸੇ ਸਬੰਧੀ ਪੀਐਮ ਮੋਦੀ ਨੇ ਬੁੱਧਵਾਰ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ।

Also Read: ਪੰਜਾਬ ਸਰਕਾਰ ਦਾ ਸਾਬਕਾ ਕੈਬਨਿਟ ਮੰਤਰੀਆਂ 'ਤੇ ਐਕਸ਼ਨ, ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ

ਰਾਜਾਂ ਦੇ ਮੁੱਖ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਚੇਤਾਵਨੀ ਦਿੱਤੀ ਅਤੇ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹੁਣ 6 ਤੋਂ 12 ਸਾਲ ਤੱਕ ਦੇ ਬੱਚਿਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਬਾਵਜੂਦ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ। ਇਸ ਲਈ ਇਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ।

ਇਸ ਮੁਲਾਕਾਤ ਦੌਰਾਨ ਪੀਐਮ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿੱਚ ਕੋਰੋਨਾ ਨੂੰ ਲੈ ਕੇ ਇਹ ਸਾਡੀ 24ਵੀਂ ਮੀਟਿੰਗ ਹੈ, ਜਿਸ ਤਰ੍ਹਾਂ ਨਾਲ ਕੇਂਦਰ ਅਤੇ ਰਾਜਾਂ ਨੇ ਕੋਰੋਨਾ ਦੇ ਦੌਰ ਵਿੱਚ ਮਿਲ ਕੇ ਕੰਮ ਕੀਤਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਦੇਸ਼ ਦੀ ਕੋਰੋਨਾ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਮੈਂ ਉਨ੍ਹਾਂ ਸਾਰਿਆਂ ਕੋਰੋਨਾ ਵਾਰੀਅਰਸ ਦੀ ਪ੍ਰਸ਼ੰਸਾ ਕਰਦਾ ਹਾਂ।

Also Read: ਅਲਕਾ ਲਾਂਬਾ ਦੀ ਰੂਪਨਗਰ ਥਾਣੇ 'ਚ ਪੇਸ਼ੀ, ਕਾਂਗਰਸੀਆਂ ਦਾ ਜ਼ਬਰਦਸਤ ਹੰਗਾਮਾ

ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੀ ਮੌਜੂਦ ਸਨ। ਸੂਤਰਾਂ ਮੁਤਾਬਕ ਸਿਹਤ ਸਕੱਤਰ ਰਾਜੇਸ਼ ਭੂਸ਼ਣ ਕੁਝ ਰਾਜਾਂ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ, ਟੀਕਾਕਰਨ ਦੇ ਵਿਸਥਾਰ, ਬੂਸਟਰ ਡੋਜ਼ ਅਤੇ ਕੋਰੋਨਾ ਦੇ ਮਾਮਲਿਆਂ ਬਾਰੇ ਜਾਣਕਾਰੀ ਦੇਣਗੇ।

ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਮੋਦੀ ਨੇ ਟਵੀਟ ਕੀਤਾ ਕਿ ਉਹ ਬੁੱਧਵਾਰ ਦੁਪਹਿਰ 12 ਵਜੇ ਰਾਜ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਅਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਦੱਸ ਦਈਏ ਕਿ ਪੀਐਮ ਮੋਦੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਪਹਿਲਾਂ ਹੀ ਮੁੱਖ ਮੰਤਰੀਆਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।

In The Market