LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਸੋਗ 'ਚ ਡੁੱਬਿਆ ਦੇਸ਼

6feb tweet

ਮੁੰਬਈ :  ਭਾਰਤ ਰਤਨ ਗਾਇਕਾ ਲਤਾ ਮੰਗੇਸ਼ਕਰ (Bharat Ratna singer Lata Mangeshkar) ਦਾ ਅੱਜ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਲਤਾ ਮੰਗੇਸ਼ਕਰ ਨੂੰ ਕੋਰੋਨਾ ਅਤੇ ਨਿਮੋਨੀਆ ਦੇ ਚੱਲਦੇ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਭਾਰਤ ਰਤਨ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਪੂਰਾ ਦੇਸ਼ ਦੁਖੀ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਸੋਸ਼ਲ ਮੀਡੀਆ (Social media) 'ਤੇ ਪੋਸਟ ਸ਼ੇਅਰ ਕਰ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਸੋਗ ਜਤਾਇਆ ਅਤੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ਼ਿਵ ਸੈਨਾ ਅਤੇ ਸੰਸਦ ਮੈਂਬਰ ਸੰਜੇ ਰਾਊਤ, ਕੁਮਾਰ ਵਿਸ਼ਵਾਸ, ਸ਼ਰਦ ਪਵਾਰ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਨੇ ਲਤਾ ਨੂੰ ਟਵੀਟ ਕਰਕੇ ਲਿਖਿਆ ਕਿ ਸਵਰ ਕੋਕਿਲਾ ਭਾਰਤ ਰਤਨ ਸਤਿਕਾਰਯੋਗ ਲਤਾ ਮੰਗੇਸ਼ਕਰ ਜੀ ਦਾ ਦੇਹਾਂਤ ਦਿਲ ਨੂੰ ਦੁਖੀ ਕਰਨ ਵਾਲੀ ਖਬਰ ਹੈ, ਇਸ ਨਾਲ ਕਲਾ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

 

In The Market