LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਦੂਸ਼ਣ: ਦਿੱਲੀ ’ਚ ਮੁਕੰਮਲ ਲਾਕਡਾਊਨ ਲਈ ਕੇਜਰੀਵਾਲ ਸਰਕਾਰ ਤਿਆਰ

15n10

ਨਵੀਂ ਦਿੱਲੀ : ਸੁਪਰੀਮ ਕੋਰਟ ਵਿਚ ਸੋਮਵਾਰ ਨੂੰ ਦਿੱਲੀ ਸਰਕਾਰ ਵਲੋਂ ਹਲਫ਼ਨਾਮਾ ਦਾਇਰ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਸਣੇ ਐਨਸੀਆਰ ਖੇਤਰ ਵਿਚ ਪੂਰਨ ਲਾਕਡਾਊਨ ਨਾਲ ਹੀ ਹਾਲਾਤ ’ਤੇ ਕਾਬੂ ਪਾਇਆ ਜਾ ਸਕਦਾ ਹੈ ਤੇ ਦਿੱਲੀ ਸਰਕਾਰ ਇਸ ਲਈ ਤਿਆਰ ਹੈ।

Also Read: ਜੇਕਰ ਨਾ ਲਵਾਈ ਕੋਰੋਨਾ ਵੈਕਸੀਨ ਤਾਂ ਨਹੀਂ ਮਿਲੇਗੀ ਤਨਖਾਹ, DC ਨੇ ਦਿੱਤੀ ਚਿਤਾਵਨੀ

ਦੱਸ ਦੇਈਏ ਕਿ ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹੀ ਦਿੱਲੀ ਸਰਕਾਰ ਨੂੰ ਇਹ ਆਪਸ਼ਨ ਸੁਝਾਇਆ ਸੀ, ਜਿਸ ’ਤੇ ਅੱਜ ਸਰਕਾਰ ਨੇ ਫੈਸਲਾ ਵੀ ਲੈ ਲਿਆ ਹੈ। ਪਿਛਲੀ ਸੁਣਵਾਈ 'ਚ ਅਦਾਲਤ ਨੇ ਦਿੱਲੀ ਦੀ ਵਿਗੜਦੀ ਹਵਾ 'ਤੇ ਨਾ ਸਿਰਫ਼ ਚਿੰਤਾ ਪ੍ਰਗਟਾਈ ਸੀ ਸਗੋਂ ਸਖ਼ਤ ਰੁਖ਼ ਵੀ ਲਿਆ ਸੀ। ਅਦਾਲਤ ਨੇ ਦਿੱਲੀ ਸਰਕਾਰ ਨੂੰ ਸਾਫ਼ ਕਿਹਾ ਸੀ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਲਈ ਉਨ੍ਹਾਂ ਨੂੰ ਵੀ ਕਦਮ ਚੁੱਕਣੇ ਪੈਣਗੇ। ਸੁਪਰੀਮ ਕੋਰਟ ਵਿੱਚ ਦਿੱਲੀ ਸਰਕਾਰ ਨੇ ਨੇੜਲੇ ਰਾਜਾਂ ਵਿੱਚ ਪਰਾਲੀ ਸਾੜਨ ਦਾ ਵੱਡਾ ਕਾਰਨ ਦੱਸਿਆ ਸੀ।ਸੁਪਰੀਮ ਕੋਰਟ ਨੇ ਦਿੱਲੀ 'ਚ ਦੋ ਦਿਨ ਦਾ ਲਾਕਡਾਊਨ ਲਗਾਉਣ ਦਾ ਵੀ ਸੁਝਾਅ ਦਿੱਤਾ ਸੀ। ਇਸ ਮਾਮਲੇ ਦੀ ਸੁਣਵਾਈ ਭਾਰਤ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਕਰ ਰਹੀ ਹੈ। ਇਸ ਵਿੱਚ ਸੀਜੇਆਈ ਐਨਵੀ ਰਮਨਾ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਸ਼ਾਮਲ ਹਨ।

Also Read: ਇਸ ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ ਦੇਹਾਂਤ, ਲਿਖੀ ਭਾਵੁੱਕ ਪੋਸਟ

ਸੁਪਰੀਮ ਕੋਰਟ ਦੇ ਇਸ ਸਟੈਂਡ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਜਲਦਬਾਜ਼ੀ 'ਚ ਹੰਗਾਮੀ ਮੀਟਿੰਗ ਬੁਲਾਈ ਸੀ, ਜਿਸ 'ਚ ਦਿੱਲੀ ਸਰਕਾਰ ਦੇ ਦਫ਼ਤਰ ਅਤੇ ਸਕੂਲ ਕੁਝ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਸੁਪਰੀਮ ਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਇਸ ਲਈ ਵੀ ਖਾਸ ਹੈ ਕਿਉਂਕਿ ਦਿੱਲੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੇ ਬਾਵਜੂਦ ਹਵਾ ਪ੍ਰਦੂਸ਼ਣ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਦੱਸ ਦੇਈਏ ਕਿ ਦੀਵਾਲੀ ਤੋਂ ਬਾਅਦ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਬੇਤਹਾਸ਼ਾ ਵਧ ਗਿਆ ਹੈ।

Also Read: 'ਮੱਝ ਦੁੱਧ ਨਹੀਂ ਦੇ ਰਹੀ, ਦਰੋਗਾ ਜੀ ਮਦਦ ਕਰੋ', ਸ਼ਖਸ ਦੀ ਸ਼ਿਕਾਇਤ 'ਤੇ ਹੱਕੀ-ਬੱਕੀ ਰਹਿ ਗਈ ਪੁਲਿਸ

In The Market