LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਅਹੁਦੇ ਤੋਂ ਦਿੱਤਾ ਅਸਤੀਫਾ

prashant cm captain

ਨਵੀਂ ਦਿੱਲੀ (ਇੰਟ.)- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Election strategist Prashant Kishor) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਪ੍ਰਧਾਨ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੰਡੀਆ ਟੁਡੇ (India Today) ਦੀ ਇਕ ਰਿਪੋਰਟ ਮੁਤਾਬਕ ਕਿਸ਼ੋਰ ਨੇ ਕਿਹਾ ਕਿ ਮੈਂ ਤੁਹਾਡੇ ਪ੍ਰਧਾਨ ਸਲਾਹਕਾਰ ਦੇ ਰੂਪ ਵਿਚ ਜ਼ਿੰਮੇਵਾਰੀਆਂ ਨੂੰ ਸੰਭਾਲਣ ਵਿਚ ਸਮਰੱਥ ਨਹੀਂ ਹਾਂ।

Prashant Kishor seeks special advisory panel for decisions in Congress,  national role for himself | India News - Times of India

read more- ਪੰਜਾਬ ਸਰਕਾਰ ਵਲੋਂ ਪੰਜਾਬੀ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ, ਖੇਡ ਮੰਤਰੀ ਨੇ ਕੀਤਾ ਟਵੀਟ

ਮੇਰੀ ਤੁਹਾਨੂੰ ਅਪੀਲ ਹੈ ਕਿ ਕਿਰਪਾ ਕਰਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਕਿਰਪਾ ਕਰੋ। ਰਿਪੋਰਟ ਮੁਤਾਬਕ ਕਿਸ਼ੋਰ ਨੇ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਮੈਂ ਜਨਤਕ ਜੀਵਨ ਵਿਚ ਸਰਗਰਮ ਭੂਮਿਕਾ ਤੋਂ ਕੁਝ ਦਿਨਾਂ ਲਈ ਆਰਾਮ ਚਾਹੁੰਦਾ ਹਾਂ। ਅਜਿਹੇ ਵਿਚ ਤੁਹਾਡੇ ਪ੍ਰਧਾਨ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਵਿਚ ਸਮਰੱਥ ਨਹੀਂ ਹਾਂ। ਭਵਿੱਖ ਵਿਚ ਕੀ ਕਰਾਂਗਾ। ਇਸ 'ਤੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਲਈ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਕਿਰਪਾ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰੋ।

Prashant Kishor inching closer towards Congress ahead of assembly polls in  5 states

read more- ਭਾਰਤ ਨੇ ਜਰਮਨੀ ਨੂੰ 5-4 ਨਾਲ ਹਰਾਇਆ, 41 ਸਾਲ ਬਾਅਦ ਓਲੰਪਿਕ ਵਿਚ ਜਿੱਤਿਆ ਤਮਗਾ

ਦੱਸ ਦਈਏ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਨੇ ਐਲਾਨ ਕੀਤਾ ਸੀ ਕਿ ਉਹ ਹੁਣ ਚੋਣ ਰਣਨੀਤੀਕਾਰ ਦੀ ਭੂਮਿਕਾ ਤੋਂ ਮੁਕਤ ਹੋਣਗੇ। ਇਸ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਇਕ ਵਾਰ ਫਿਰ ਤੋਂ ਸਰਗਰਮ ਰਾਜਨੀਤੀ ਵਿਚ ਕਦਮ ਰੱਖਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਹ ਕੁਝ ਸਾਲ ਪਹਿਲਾਂ ਜਨਤਾ ਦਲ (ਯੂ) ਵਿਚ ਸ਼ਾਮਲ ਹੋਏ ਸਨ, ਹਾਲਾਂਕਿ ਬਾਅਦ ਵਿਚ ਉਨ੍ਹਾਂ ਨੂੰ ਵੱਖ ਹੋਣਾ ਪਿਆ।
ਕਿਸ਼ੋਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਉਨ੍ਹਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਤੇਜ਼ ਹਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਕਿਆਸ ਅਰਾਈਆਂ ਨੂੰ ਹੋਰ ਜ਼ੋਰ ਮਿਲਿਆ ਹੈ। ਪਾਰਟੀ ਸੂਤਰਾਂ ਨੇ ਬੀਤੇ ਮਹੀਨੇ ਜਾਣਕਾਰੀ ਦਿੱਤੀ ਸੀ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 22 ਜੁਲਾਈ ਨੂੰ ਇਹ ਮੀਟਿੰਗ ਬੁਲਾਈ ਸੀ ਅਤੇ ਇਸ ਦਾ ਮੁੱਖ ਏਜੰਡਾ ਪਾਰਟੀ ਵਿਚ ਸ਼ਾਮਲ ਹੋਣ ਦੀ ਸਥਿਤੀ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤੀ ਜਾਣ ਵਾਲੀ ਭੂਮਿਕਾ ਅਤੇ ਇਸ ਤੋਂ ਪਾਰਟੀ ਨੂੰ ਹੋਣ ਵਾਲੇ ਨਫਾ-ਨੁਕਸਾਨ 'ਤੇ ਚਰਚਾ ਕਰਨੀ ਸੀ।

In The Market