LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਈਦ ਮੌਕੇ ਦੇਸ਼ ਵਾਸੀਆਂ ਨੂੰ ਰਾਸ਼ਟਰਪਤੀ ਤੇ ਪੀ.ਐੱਮ. ਮੋਦੀ ਨੇ ਦਿੱਤੀ ਮੁਬਾਰਕਬਾਦ

untitled design 82

ਨਵੀਂ ਦਿੱਲੀ (ਏਜੰਸੀ)- ਅੱਜ ਪੂਰੇ ਦੇਸ਼ ਵਿਚ ਈਦ ਤਿਓਹਾਰ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਈਦ ਦੇ ਮੌਕੇ 'ਤੇ ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ 'ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ-ਸਾਰੇ ਦੇਸ਼ਵਾਸੀਆਂ ਨੂੰ ਈਦ ਮੁਬਾਰਕ। ਉਨ੍ਹਾਂ ਨੇ ਲਿਖਿਆ ਕਿ ਇਹ ਤਿਓਹਾਰ, ਆਪਸੀ ਭਾਈਚਾਰੇ ਅਤੇ ਮੇਲ-ਜੋਲ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਖੁਦ ਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਫਿਰ ਤੋਂ ਸਮਰਪਿਤ ਕਰਨ ਦਾ ਮੌਕਾ ਹੈ। ਆਓ, ਅਸੀਂ ਕੋਵਿਡ-19 ਨਾਲ ਨਜਿੱਠਣ ਲਈ ਸਾਰੇ ਨਿਯਮਾਂ ਦਾ ਪਾਲਣ ਕਰਨ ਦਾ ਅਤੇ ਸਮਾਜ ਤੇ ਦੇਸ਼ ਦੀ ਭਲਾਈ ਲਈ ਕੰਮ ਕਰਨ ਦਾ ਤਹੱਈਆ ਕਰੀਏ।


ਈਦ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੇਸ਼ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਲਿਖਿਆ-ਈਦ ਉਲ ਫਿਤੁਰ ਦੇ ਇਸ ਪਾਵਨ ਮੌਕੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਇਸ ਤਿਓਹਾਰ ਮੌਕੇ ਸਾਰੇ ਨਾਗਰਿਕਾਂ ਦੀ ਚੰਗੀ ਸਿਹਤ ਦਾ ਕਾਮਨਾ ਕਰਦੇ ਹਨ। ਪੀ.ਐੱਮ. ਮੋਦੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਆਪਣੇ ਸਮੂਹਿਕ ਕੋਸ਼ਿਸ਼ ਨਾਲ ਹੀ ਅਸੀਂ ਲੋਕ ਇਸ ਸੰਸਾਰਕ ਮਹਾਮਾਰੀ ਨੂੰ ਜਿੱਤ ਸਕਦੇ ਹਾਂ ਅਤੇ ਮਨੁੱਖੀ ਕਲਿਆਣ ਲਈ ਅੱਗੇ ਕੰਮ ਕਰ ਸਕਦੇ ਹਾਂ। ਈਦ ਮੁਬਾਰਕ!


ਪੂਰੇ ਦੇਸ਼ ਵਿਚ ਅੱਜ ਈਦ-ਉਲ-ਫਿਤੁਰ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਵੈਸ਼ਾਖ ਸ਼ੁਕਲ ਦੀ ਤ੍ਰਿਤੀਆ ਕਿਹਾ ਜਾਂਦਾ ਹੈ। ਨਾਲ ਹੀ ਅੱਜ ਦੇ ਹੀ ਦਿਨ ਭਗਵਾਨ ਪਰਸ਼ੂਰਾਮ ਜੀ ਦੀ ਜਯੰਤੀ ਵੀ ਹੈ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ ਦੇ ਨਾਲ ਅਕਸ਼ੈ ਤ੍ਰਿਤੀਆ ਅਤੇ ਪਰਸ਼ੂਰਾਮ ਜਯੰਤੀ ਦੀਆਂ ਵੀ ਸ਼ੁਕਕਾਮਨਾਵਾਂ ਦਿੱਤੀਆਂ। 

ਦੋ ਹੋਰ ਟਵੀਟ ਵਿਚ ਪੀ.ਐੱਮ. ਮੋਦੀ ਨੇ ਲਿਖਿਆ- ਸਾਰੇ ਦੇਸ਼ ਵਾਸੀਆਂ ਨੂੰ ਅਕਸ਼ੈ ਤ੍ਰਿਤੀਆ ਦੀਆੰ ਮੰਗਲਕਾਮਨਾਵਾਂ। ਸ਼ੁਭ ਕਾਰਜਾਂ ਦੀ ਸਿੱਧੀ ਨਾਲ ਜੁੜਿਆ ਇਹ ਪਾਵਨ ਤਿਓਹਾਰ ਕੋਰੋਨਾ ਮਹਾਮਾਰੀ 'ਤੇ ਜਿੱਤ ਦੇ ਸਾਡੇ ਤਹੱਈਏ ਨੂੰ ਸਾਕਾਰ ਕਰਨ ਦੀ ਸ਼ਕਤੀ ਦੇਵੇਗਾ। ਭਗਵਾਨ ਪਰਸ਼ੂਰਾਮ ਦੀ ਜਯੰਤੀ ਦੇ ਪਾਵਨ ਮੌਕੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ।

In The Market