LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਿਰੋਜ਼ਪੁਰ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਟਵੀਟ, ਰਾਸ਼ਟਰਪਤੀ ਨੂੰ ਕੀਤਾ ਧੰਨਵਾਦ

j6

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind) ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵਲੋਂ ਟਵੀਟ ਕਰਕੇ ਰਾਸ਼ਟਰਪਤੀ (President by tweet) ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਰਾਸ਼ਟਰਪਤੀ (President) ਦੀਆਂ ਸ਼ੁੱਭ ਇਛਾਵਾਂ ਲਈ ਧੰਨਵਾਦੀ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ramnath Kovind)  ਨਾਲ ਵੀਰਵਾਰ ਨੂੰ ਰਾਸ਼ਟਰਪਤੀ ਭਵਨ (Rashtrapati Bhavan) ਵਿਚ ਮੁਲਾਕਾਤ ਕੀਤੀ। ਪੀ.ਐੱਮ. ਮੋਦੀ ਨੇ ਰਾਸ਼ਟਰਪਤੀ ਨੂੰ ਪੰਜਾਬ ਦੌਰੇ 'ਤੇ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਗਰਬੜੀਆਂ ਦੀ ਪੂਰੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਕੋਵਿੰਦ ਨੇ ਪੀ.ਐੱਮ. ਦੀ ਸੁਰੱਖਿਆ ਵਿਚ ਕੋਤਾਹੀ 'ਤੇ ਚਿੰਤਾ ਜ਼ਾਹਿਰ ਕੀਤੀ ਹੈ। Also Read : ਅੰਮ੍ਰਿਤਸਰ ਏਅਰਪੋਰਟ 'ਤੇ ਹੋਇਆ ਕੋਰੋਨਾ ਬਲਾਸਟ, 125 ਯਾਤਰੀਆਂ ਦੀ ਰਿਪੋਰਟ ਆਈ ਪਾਜ਼ੇਟਿਵ

ਉਥੇ ਹੀ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵੇਗੌੜਾ ਨੇ ਪੀ.ਐੱਮ. ਦੀ ਸੁਰੱਖਿਆ ਵਿਚ ਕੋਤਾਹੀ ਨੂੰ ਬਦਕਿਸਮਤੀ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ। ਜਦੋਂ ਭਾਰਤ ਦੇ ਸਰਵਉੱਚ ਕਾਰਜਕਾਰੀ ਦਫਤਰ ਦੀ ਰੱਖਿਆ ਕਰਨ ਦੀ ਗੱਲ ਆਉਂਦੀ ਹੈ ਤਾਂ ਅਸੀਂ ਕਿਸੇ ਵੀ ਸਮੇਂ ਆਤਮਾਸੰਤੁਸ਼ਟ ਨਹੀਂ ਹੋਣਾ ਚਾਹੀਦਾ ਹੈ। ਸਾਨੂੰ ਅਤੀਤ ਤੋਂ ਸਿੱਖਿਆ ਲੈਣੀ ਚਾਹੀਦੀ ਹੈ।

In The Market