LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Farmers Protest: ਗਾਜ਼ੀਪੁਰ ਬਾਰਡਰ 'ਤੇ ਵਧਿਆ ਇਕੱਠ, ਦਿੱਲੀ ਪੁਲਿਸ ਨੇ ਕੀਤੀ ਅਪੀਲ

26n4

ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਵੱਲੋਂ ਪਿਛਲੇ ਸਾਲ ਲਿਆਂਦੇ ਤਿੰਨ ਖੇਤੀ ਕਾਨੂੰਨਾਂ (Three Agriculture Laws) ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ (Farmers Agitation) ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ (Farmers) ਦਿੱਲੀ ਸਰਹੱਦ (Delhi Border) ਵੱਲ ਰੁਖ਼ ਕਰ ਰਹੇ ਹਨ। ਦਿੱਲੀ ਦੇ ਗਾਜ਼ੀਪੁਰ 'ਚ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ 'ਤੇ ਵੱਡੀ ਗਿਣਤੀ 'ਚ ਬੈਰੀਕੇਡ (Barricades) ਲਗਾ ਦਿੱਤੇ ਗਏ ਹਨ ਅਤੇ ਸੁਰੱਖਿਆ ਬਲਾਂ (Security Forces) ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।

Also Read: ਕੋਰੋਨਾ ਦੇ ਨਵੇਂ ਵੇਰੀਐਂਟ ਦੀ ਦਹਿਸ਼ਤ, UK ਨੇ 6 ਦੇਸ਼ਾਂ 'ਤੇ ਲਗਾਈ ਯਾਤਰਾ ਪਾਬੰਦੀ

ਦਿੱਲੀ ਪੁਲਿਸ ਦੀ ਕਿਸਾਨਾਂ ਨੂੰ ਅਪੀਲ
ਇੱਥੇ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਆਪਣੇ ਹੱਥਾਂ ਵਿੱਚ ਨਾ ਲੈਣ। ਦਿੱਲੀ ਪੁਲਿਸ ਦੇ ਪੀਆਰਓ ਚਿਨਮਯ ਬਿਸਵਾਲ ਨੇ ਕਿਹਾ- ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਤੇ ਗਏ ਸੱਦੇ 'ਤੇ ਪੁਲਿਸ ਵੱਲੋਂ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈ ਸਕੇ। ਅਸੀਂ ਸਾਰਿਆਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕਰਦੇ ਹਾਂ।

Also Read: ਪੰਜਾਬ ਸਣੇ 5 ਸੂਬਿਆਂ 'ਚ ATS ਦੇ ਛਾਪੇ, ਨਕਸਲੀਆਂ ਤੱਕ ਪਹੁੰਚੇ ਬੀ.ਐੱਸ.ਐੱਫ. ਦੇ ਹਥਿਆਰ

ਲੋਕਾਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਦਿੱਲੀ ਟ੍ਰੈਫਿਕ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਟਵੀਟ ਕੀਤਾ ਕਿ ਗਾਜ਼ੀਪੁਰ ਅੰਡਰਪਾਸ ਦੇ ਕੋਲ ਸਥਾਨਕ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੇ ਜਾਣ ਕਾਰਨ ਗਾਜ਼ੀਆਬਾਦ ਤੋਂ ਦਿੱਲੀ ਤੱਕ ਕਾਫੀ ਟ੍ਰੈਫਿਕ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਦਿੱਲੀ ਵੱਲ ਜਾਣ ਲਈ ਬਦਲਵੇਂ ਵਿਕਾਸ ਮਾਰਗ ਜਾਂ ਜੀ.ਟੀ.ਰੋਡ ਵੱਲ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ।

Also Read: ਜਲੰਧਰ ਬੱਸ ਸਟੈਂਡ ਨੇੜੇ ਚੱਲੀਆਂ ਗੋਲੀਆਂ, ਨੌਜਵਾਨ ਹਲਾਕ

ਪੀਐਮ ਮੋਦੀ ਨੇ ਖੇਤੀਬਾੜੀ ਕਾਨੂੰਨ ਦੀ ਵਾਪਸੀ ਦਾ ਐਲਾਨ ਕੀਤਾ
ਧਿਆਨ ਯੋਗ ਹੈ ਕਿ ਕੇਂਦਰ ਸਰਕਾਰ ਦੇ ਵਿਵਾਦਤ ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ 'ਤੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਹਿਮਤੀ ਦੇ ਦਿੱਤੀ ਹੈ।

In The Market