LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਮੁੱਖ ਮੰਤਰੀ ਦੀ PM ਮੋਦੀ ਨਾਲ ਮੁਲਾਕਾਤ, ਖੇਤੀਬਾੜੀ ਬਿੱਲਾਂ ਨੂੰ ਰੱਦ ਕਰਨ ਦੀ ਕੀਤੀ ਮੰਗ

11 pm

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸੰਬੰਧਿਤ ਕਾਨੂੰਨ ਵਿਚ ਸੋਧ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।

 

ਪੜੋ ਹੋਰ ਖਬਰਾਂ: ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ

ਮੁੱਖ ਮੰਤਰੀ, ਜਿਨ੍ਹਾਂ ਨੇ ਅੱਜ ਦੇਰ ਸ਼ਾਮ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਦੋ ਵੱਖਰੇ ਪੱਤਰ ਸੌਂਪੇ, ਨੇ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਸਮੀਖਿਆ ਅਤੇ ਰੱਦ ਕਰਨ ਦੀ ਮੰਗ ਕੀਤੀ, ਜਿਸ ਨਾਲ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨਾਂ ਵਿਚ ਵਿਆਪਕ ਰੋਸ ਪੈਦਾ ਹੋਇਆ ਸੀ ਤੇ ਜਿਨ੍ਹਾਂ ਕਾਰਨ ਦਿੱਲੀ ਦੀਆਂ ਸਰਹੱਦਾਂ ਉੱਤੇ ਪ੍ਰਦਰਸ਼ਨ ਜਾਰੀ ਹੈ।  

ਪੜੋ ਹੋਰ ਖਬਰਾਂ: ਫਾਈਜ਼ਰ ਵੈਕਸੀਨ ਦੀਆਂ 5 ਕਰੋੜ ਖੁਰਾਕਾਂ ਖਰੀਦਣ ਦੀ ਤਿਆਰੀ 'ਚ ਭਾਰਤ

ਲੰਬੇ ਅੰਦੋਲਨ ਵੱਲ ਇਸ਼ਾਰਾ ਕਰਦਿਆਂ, ਜਿਸ ਵਿਚ 400 ਤੋਂ ਵੱਧ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਜਾਨ ਚਲੀ ਗਈ, ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਦਰਸ਼ਨ ਨਾਲ ਪੰਜਾਬ ਅਤੇ ਦੇਸ਼ ਲਈ ਸੁਰੱਖਿਆ ਖਤਰੇ ਪੈਦਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪਾਕਿਸਤਾਨ ਸਮਰਥਿਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਦੀ ਫਾਇਦਾ ਚੁੱਕ ਸਕਦੀਆਂ ਹਨ।

ਪੜੋ ਹੋਰ ਖਬਰਾਂ: ਅਮਰੀਕਾ ਦੇ ਟਾਈਮਜ਼ ਸਕੁਆਇਰ 'ਤੇ 15 ਅਗਸਤ ਨੂੰ ਦਿਖੇਗੀ ਸਭ ਤੋਂ ਵੱਡੇ ਭਾਰਤੀ ਝੰਡੇ ਦੀ 'ਸ਼ਾਨ'

ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਜਾਇਜ਼ ਮੰਗਾਂ ਦੇ ਸਥਾਈ ਹੱਲ ਲੱਭਣ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਅੰਦੋਲਨ ਨਾ ਸਿਰਫ ਪੰਜਾਬ ਦੀਆਂ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਬਲਕਿ ਇਸ ਨਾਲ ਸਮਾਜਿਕ ਤਾਣਾ-ਬਾਣਾ ਪ੍ਰਭਾਵਿਤ ਹੋਣ ਦਾ ਵੀ ਖਦਸ਼ਾ ਹੈ, ਖ਼ਾਸਕਰ ਜਦੋਂ ਰਾਜਨੀਤਿਕ ਪਾਰਟੀਆਂ ਅਤੇ ਸਮੂਹ ਮਜ਼ਬੂਤ​ਸਥਿਤੀ ਵਿਚ ਹੋਣ।

In The Market