LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਨਪ੍ਰੀਤ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ, ‘ਖੇਲ ਰਤਨ’ ਨਾਲ ਸਨਮਾਨਿਤ

13n17

ਚੰਡੀਗੜ੍ਹ: ਟੋਕੀਓ ਓਲੰਪਿਕ 2020 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਅਗਵਾਈ ‘ਚ ਟੀਮ ਨੇ 41 ਸਾਲ ਬਾਅਦ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਓਲੰਪਿਕ 'ਚ ਤਮਗਾ ਜਿੱਤਣ ਦੇ ਸੁਫਨੇ ਨੂੰ ਪੂਰਾ ਕਰਨ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਖੇਲ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ।

Also Read: ਸਿੰਗਾਪੁਰ: ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ 'ਤੇ ਭਾਰਤੀ ਵਿਅਕਤੀ ਨੂੰ ਹੋਈ ਜੇਲ

ਅੱਜ ਭਾਵ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ‘ਮੇਜਰ ਧਿਆਨ ਚੰਦ ਪੁਰਸਕਾਰ’ ਪ੍ਰਦਾਨ ਕੀਤਾ। ਮਨਪ੍ਰੀਤ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਰਜੁਨ ਐਵਾਰਡ ਲਈ ਚੁਣਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸ ਨੂੰ ਖੇਡ ਦੇ ਸਰਵਉੱਚ ਸਨਮਾਨ ਖੇਲ ਰਤਨ ਲਈ ਚੁਣਿਆ ਗਿਆ। ਪੰਜਾਬ 'ਚ ਹਾਕੀ ਦੇ ਇਸ ਧਾਕੜ ਖਿਡਾਰੀ ਨੂੰ ਖੇਡ ਰਤਨ ਨਾਲ ਪੂਰੇ ਸੂਬੇ 'ਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। 

Also Read: ਮਣੀਪੁਰ: ਫੌਜ ਦੀ ਟੁਕੜੀ 'ਤੇ ਅੱਤਵਾਦੀ ਹਮਲਾ, CO ਸਣੇ 5 ਜਵਾਨ ਸ਼ਹੀਦ, 2 ਪਰਿਵਾਰਕ ਮੈਂਬਰ ਵੀ ਹਲਾਕ

ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਮਨਪ੍ਰੀਤ ਨੇ ਆਪਣੇ ਭਰਾਵਾਂ ਨੂੰ ਦੇਖ ਕੇ ਹਾਕੀ ਦਾ ਸ਼ੌਕ ਸ਼ੁਰੂ ਕੀਤਾ ਸੀ। ਉਸ ਦੇ ਵੱਡੇ ਭਰਾ ਅਮਨਦੀਪ ਸਿੰਘ ਅਤੇ ਸੁਖਰਾਜ ਸਿੰਘ ਹਾਕੀ ਖੇਡਦੇ ਸਨ। ਉਹ ਖੇਡਾਂ ਦੇਖਣ ਵੀ ਜਾਂਦਾ ਸੀ। ਮਨਪ੍ਰੀਤ ਦੇ ਹਾਕੀ ਸਫ਼ਰ ਵਿੱਚ ਕਈ ਅਹਿਮ ਪ੍ਰਾਪਤੀਆਂ ਹੋਈਆਂ ਹਨ। ਜਿਸ ਲਈ ਉਸ ਨੂੰ 2014 ਵਿੱਚ ਏਸ਼ੀਆ ਦੇ ਜੂਨੀਅਰ ਪਲੇਅਰ ਆਫ ਦਿ ਈਅਰ ਦਾ ਖਿਤਾਬ ਮਿਲਿਆ ਸੀ। 2019 ਵਿੱਚ, ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਨੇ ਉਸਨੂੰ ਸਰਵੋਤਮ ਖਿਡਾਰੀ ਦਾ ਖਿਤਾਬ ਦਿੱਤਾ। ਮਨਪ੍ਰੀਤ ਨੇ ਏਸ਼ੀਅਨ, ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਗਮੇ ਜਿੱਤੇ ਹਨ।

Also Read: 'ਸਿਟੀ ਬਿਊਟੀਫੁੱਲ' ਚੰਡੀਗੜ੍ਹ ਨੂੰ ਮਿਲੀ ਇਲੈਕਟ੍ਰਿਕ ਬੱਸਾਂ ਦੀ ਸੌਗਾਤ, ਕਈ ਖੂਬੀਆਂ ਨਾਲ ਹਨ ਲੈਸ

In The Market