LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

11a rahul

ਨਵੀਂ ਦਿੱਲੀ- ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਮੀਟਿੰਗ 'ਚ ਪੰਜਾਬ ਦੀ ਜਥੇਬੰਦੀ 'ਚ ਹੇਠਲੇ ਪੱਧਰ 'ਤੇ ਕਾਰਜਕਾਰਨੀ 'ਚ ਬਦਲਾਅ 'ਤੇ ਵੀ ਚਰਚਾ ਹੋ ਸਕਦੀ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪ ਨੇਤਾ ਡਾ: ਰਾਜ ਕੁਮਾਰ ਚੱਬੇਵਾਲ ਦਿੱਲੀ ਪਹੁੰਚੇ।

Also Read: ਅਦਾਕਾਰ Shiv Kumar Subramaniam ਦਾ ਦੇਹਾਂਤ, 2 ਮਹੀਨੇ ਪਹਿਲਾਂ ਹੀ ਬੇਟੇ ਦੀ ਹੋਈ ਸੀ ਮੌਤ

ਭਾਵੇਂ ਕਾਂਗਰਸੀ ਆਗੂ ਇਸ ਮੀਟਿੰਗ ਨੂੰ ਸ਼ਿਸ਼ਟਾਚਾਰੀ ਮੁਲਾਕਾਤ ਦੱਸ ਰਹੇ ਹਨ, ਪਰ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਪੰਜਾਬ ਦੀ ਜਥੇਬੰਦੀ ਅਤੇ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਗੜਬੜ ਨੂੰ ਦੇਖਦਿਆਂ ਪਾਰਟੀ ਅੰਦਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ।

ਦੱਸ ਦੇਈਏ ਕਿ ਐਤਵਾਰ ਨੂੰ ਵੀ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ 'ਤੇ ਟਿੱਪਣੀ ਕਰਨ 'ਤੇ ਪਾਰਟੀ 'ਚੋਂ ਕੱਢ ਦਿੱਤਾ ਸੀ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਇਕ ਹੋਰ ਖਾਸ ਨੇ ਵੀ ਨਵੇਂ ਪ੍ਰਧਾਨ 'ਤੇ ਚੁਟਕੀ ਲਈ। ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਸਕਦੀ ਹੈ। ਪਾਰਟੀ ਹਾਈਕਮਾਂਡ ਹੁਣ ਹਰ ਕੀਮਤ 'ਤੇ ਪਾਰਟੀ ਅੰਦਰ ਅਨੁਸ਼ਾਸਨ ਕਾਇਮ ਰੱਖਣਾ ਚਾਹੁੰਦੀ ਹੈ ਅਤੇ ਇਸ ਲਈ ਉਹ ਕੋਈ ਵੀ ਸਖ਼ਤ ਕਦਮ ਚੁੱਕ ਸਕਦੀ ਹੈ।

Also Read: ਗੁਜਰਾਤ ਦੇ ਭਰੂਚ ’ਚ ਕੈਮੀਕਲ ਕਾਰਖਾਨੇ ’ਚ ਧਮਾਕਾ, 6 ਕਰਮਚਾਰੀਆਂ ਦੀ ਮੌਤ

ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਹੋਏ ਪੱਤਰਕਾਰਾਂ ਨਾਲ ਰੂਬਰੂ

In The Market