LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ, IMD ਦਾ ਮੌਸਮ ਅਪਡੇਟ

2m rain

ਨਵੀਂ ਦਿੱਲੀ- ਮਾਰਚ ਦਾ ਮਹੀਨਾ ਸ਼ੁਰੂ ਹੁੰਦੇ ਹੀ ਪੰਜਾਬ ਸਣੇ ਰਾਸ਼ਟਰੀ ਰਾਜਧਾਨੀ ਦਿੱਲੀ ਤੇ  ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਬਦਲਦਾ ਨਜ਼ਰ ਆ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ ਸਣੇ ਉੱਤਰੀ ਭਾਰਤ ਵਿਚ 2-3 ਮਾਰਚ ਯਾਨੀ ਦੋ ਦਿਨਾਂ ਤੱਕ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ।

Also Read: 220 ਭਾਰਤੀਆਂ ਨਾਲ ਯੂਕਰੇਨ ਤੋਂ ਵਾਪਸ ਪਰਤੀ ਉਡਾਣ, ਲੱਗੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅੱਜ (ਬੁੱਧਵਾਰ) ਤੋਂ ਯਾਨੀ 2 ਮਾਰਚ ਤੋਂ ਪੱਛਮੀ ਹਿਮਾਲੀਅਨ ਖੇਤਰ 'ਤੇ ਪੱਛਮੀ ਗੜਬੜੀ ਦਾ ਪ੍ਰਭਾਵ ਪੈਣਾ ਸ਼ੁਰੂ ਹੋ ਜਾਵੇਗਾ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਵਿੱਚ ਵੀ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਆਈਐਮਡੀ ਮੁਤਾਬਕ ਮਾਰਚ ਦੇ ਪਹਿਲੇ ਹਫ਼ਤੇ ਦਿੱਲੀ ਵਿੱਚ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਦਾ ਅਹਿਸਾਸ ਹੋਵੇਗਾ।

Also Read: ਭਾਰਤ 'ਚ ਕੋਰੋਨਾ ਦੇ 7554 ਨਵੇਂ ਮਾਮਲੇ ਆਏ ਸਾਹਮਣੇ, 223 ਮੌਤਾਂ

ਆਮ ਤੋਂ ਘੱਟ ਤਾਪਮਾਨ ਰਹਿਣ ਦਾ ਅੰਦਾਜ਼ਾ
ਭਾਰਤ ਮੌਸਮ ਵਿਭਾਗ (IMD) ਨੇ ਸੂਚਿਤ ਕੀਤਾ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮਾਰਚ ਤੋਂ ਮਈ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਆਮ ਤੋਂ ਹੇਠਾਂ' ਰਹਿਣ ਦੀ ਸੰਭਾਵਨਾ ਹੈ।

In The Market