LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ 27 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਦੌਰ, ਜਾਣੋ ਆਪਣੇ ਇਲਾਕੇ ਦਾ ਹਾਲ

24 rain

ਨਵੀਂ ਦਿੱਲੀ- ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਹੋਰ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਅਤੇ ਭਾਰੀ ਮੀਂਹ ਕਾਰਨ ਨਦੀਆਂ ਦੇ ਪਾਣੀ ਵਿਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ 27 ਅਗਸਤ ਤੱਕ ਦੇਸ਼ ਦੇ ਕਈ ਰਾਜਾਂ ਵਿਚ ਬਾਰਿਸ਼ ਹੋਵੇਗੀ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਿਹਾ ਕਿ ਅਗਲੇ ਕੁਝ ਘੰਟਿਆਂ ਵਿਚ ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ, ਸੰਭਲ, ਸਿਆਨਾ, ਬਹਜੋਈ ਸਮੇਤ ਕਈ ਇਲਾਕਿਆਂ ਵਿਚ ਗਰਜ਼ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਪੜੋ ਹੋਰ ਖਬਰਾਂ: ਲੁਧਿਆਣਾ-ਚੰਡੀਗੜ੍ਹ ਬਾਈਪਾਸ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 2 ਹਲਾਕ

ਇਸ ਦੇ ਨਾਲ ਹੀ ਆਈਐੱਮਡੀ ਨੇ ਕਿਹਾ ਕਿ ਸਿੱਕਮ, ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਸਮੇਤ ਉੱਤਰ-ਪੂਰਬੀ ਭਾਰਤ ਦੇ ਹਿੱਸਿਆਂ ਵਿਚ 27 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਬਿਹਾਰ ਵਿਚ ਵੀ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਪੂਰਬੀ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ 27 ਅਗਸਤ ਤੱਕ ਮੀਂਹ ਪਏਗਾ। ਤਾਮਿਲਨਾਡੂ, ਕੇਰਲ ਅਤੇ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿਚ 23, 26 ਅਤੇ 27 ਅਗਸਤ ਨੂੰ ਮੀਂਹ ਪਏਗਾ। 27 ਤੱਕ ਰਾਜਸਥਾਨ ਦੇ ਬਹੁਤ ਸਾਰੇ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ 25 ਤੋਂ 27 ਅਗਸਤ ਤੱਕ ਕਈ ਹੋਰ ਖੇਤਰਾਂ ਵਿਚ ਖੁਸ਼ਕ ਮੌਸਮ ਦੀ ਵੀ ਸੰਭਾਵਨਾ ਹੈ।

ਯੂਪੀ, ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਿਸ਼


ਮੌਸਮ ਦੀ ਜਾਣਕਾਰੀ ਦਿੰਦੇ ਹੋਏ ਆਈਐੱਮਡੀ ਨੇ ਕਿਹਾ ਕਿ ਅਗਲੇ ਕੁਝ ਘੰਟਿਆਂ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿਚ ਮੀਂਹ ਪਏਗਾ। ਨਾਲ ਹੀ ਮੰਗਲਵਾਰ ਨੂੰ ਕਾਨਪੁਰ ਅਤੇ ਇਸਦੇ ਨੇੜੇ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਸੋਮਵਾਰ ਨੂੰ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਹੁਣ ਉੱਤਰੀ ਬਿਹਾਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ, ਖਾਸ ਕਰਕੇ ਕਿਸ਼ਨਗੰਜ, ਅਰਰੀਆ, ਸੀਤਾਮੜੀ, ਪੱਛਮੀ ਚੰਪਾਰਨ, ਪੂਰਬੀ ਚੰਪਾਰਨ, ਮਧੁਬਨੀ, ਕਟਿਹਾਰ, ਪੂਰਨੀਆ, ਸੁਪੌਲ, ਗੋਪਾਲਗੰਜ, ਸੀਵਾਨ ਅਤੇ ਸਾਰਨ ਵਿਚ ਭਾਰੀ ਮੀਂਹ ਦੀ ਉਮੀਦ ਹੈ।

In The Market