ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਹਾਈਕਮਾਂਡ ਦੇ ਨੋਟਿਸ ਦਾ ਜਵਾਬ ਨਾ ਦੇਣ ਨੂੰ ਲੈ ਕੇ ਅਨੁਸ਼ਾਸਨਿਕ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ। ਕਾਂਗਰਸ ਅਨੁਸ਼ਾਸਨ ਕਮੇਟੀ ਨੇ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ ਤੇ ਆਖਰੀ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਉੱਤੇ ਛੱਡਿਆ ਗਿਆ ਹੈ।
Also Read: ਪੰਜਾਬ ਤੇ ਦਿੱਲੀ ਵਿਚਾਲੇ Knowledge Sharing Agreement, ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤੇ ਹਸਤਾਖਰ
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਸ਼ਾਇਰਾਨਾ ਅੰਦਾਜ਼ ਵਿਚ ਟਿੱਪਣੀ ਕੀਤੀ ਸੀ। ਉਨ੍ਹਾਂ ਆਖਿਆ ਹੈ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Also Read: ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ ਜਾਖੜ ਦਾ ਵੱਡਾ ਬਿਆਨ, 'ਆਜ ਸਿਰ ਕਲਮ ਹੋਂਗੇ'
ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਬੰਧ ਵਿਚ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਦੇਣ ਲਈ ਆਖਿਆ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਅਤੇ ਸੋਸ਼ਲ ਮੀਡੀਆ ’ਤੇ ਇਹ ਤਕ ਆਖ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jio के करोड़ों यूजर्स को बड़ा झटका! 100 रुपये महंगा हुआ यह प्लान
Amul milk News: बड़ी राहत! सस्ता हुआ अमूल दूध, जानें नई कीमतें
Flaxseed laddus benefits: अलसी के लड्डू खाने से होगे गजब के फायदे; डायबिटीज़ में भी हैं असरदार, जाने बनाने की आसान रेसिपी