LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋਂ ਨਵੀਆਂ ਕੀਮਤਾਂ

25m petrol

ਨਵੀਂ ਦਿੱਲੀ : ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਝੱਲਣ ਨੂੰ ਮਜਬੂਰ ਹੋ ਗਈ ਹੈ। 5 ਵਿਧਾਨ ਸਭਾ ਚੋਣਾਂ ਦੌਰਾਨ ਪੈਟਰੋਲ ਦੀਆਂ ਕੀਮਤਾਂ (Petrol prices) ਵਿਚ ਕਿਸੇ ਤਰ੍ਹਾਂ ਦਾ ਵਾਧਾ ਦੇਖਣ ਨੂੰ ਨਹੀਂ ਮਿਲਿਆ ਪਰ ਜਦੋਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ (Assembly elections) ਦੇ ਨਤੀਜੇ ਆ ਗਏ। ਉਸ ਤੋਂ ਥੋੜ੍ਹੇ ਦਿਨ ਬਾਅਦ ਹੀ ਕੀਮਤਾਂ ਵਿਚ ਵਾਧਾ ਸ਼ੁਰੂ ਹੋ ਗਿਆ, ਜਿਸ ਨਾਲ ਆਮ ਆਦਮੀ ਦੀ ਜੇਬ 'ਤੇ ਫਿਰ ਤੋਂ ਵਾਧੂ ਬੋਝ ਪੈਣਾ ਸ਼ੁਰੂ ਹੋ ਗਿਆ ਹੈ। ਅੱਜ ਫਿਰ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਚਾਰ ਦਿਨਾਂ 'ਚ ਦੋ ਵਾਰ ਤੇਲ ਕੀਮਤਾਂ 'ਚ ਇਜ਼ਾਫਾ ਹੋਇਆ ਹੈ। ਅੱਜ ਪੈਟਰੋਲ 80 ਪੈਸੇ ਅਤੇ ਡੀਜ਼ਲ ਕੀਮਤਾਂ 'ਚ 75 ਪੈਸੇ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲਿਟਰ ਪੈਟਰੋਲ ਦੀ ਕੀਮਤ 97.81 ਰੁਪਏ ਅਤੇ ਇੱਕ ਲਿਟਰ ਡੀਜ਼ਲ ਦੀ ਕੀਮਤ 89.07 ਰੁਪਏ ਹੋ ਗਈ ਹੈ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ 'ਚ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਤੀਜੀ ਵਾਰ ਤੇਲ ਮਹਿੰਗਾ ਹੋ ਗਿਆ ਹੈ। ਮੁੰਬਈ ਵਿਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 112.51 ਰੁਪਏ ਅਤੇ 96.70 ਰੁਪਏ ਪ੍ਰਤੀ ਲਿਟਰ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦੇ ਬਜਟ 'ਤੇ ਵੀ ਅਸਰ ਪਾਇਆ ਹੈ। Also Read : 34 ਸਾਲ ਪੁਰਾਣੇ ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ, ਕੈਦ ਦੀ ਸਜ਼ਾ ਦੇਣ ਦੀ ਮੰਗ 

Guwahati: Petrol pumps to remain closed for 48 hours from Friday - Cities  News
ਹਾਲਾਂਕਿ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ ਦੀਆਂ ਕੀਮਤਾਂ ਸਥਿਰ ਹਨ। ਇੱਥੇ 1 ਲਿਟਰ ਪੈਟਰੋਲ ਦੀ ਕੀਮਤ 95.80 ਰੁਪਏ ਅਤੇ ਡੀਜ਼ਲ ਦੀ ਕੀਮਤ 82.37 ਰੁਪਏ ਪ੍ਰਤੀ ਲਿਟਰ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਅੱਜ ਪੈਟਰੋਲ ਦੀ ਕੀਮਤ 'ਚ ਵਾਧਾ ਹੋਇਆ ਹੈ।ਇੱਥੇ ਅੱਜ ਪੈਟਰੋਲ ਦੀ ਕੀਮਤ 97.49 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 86.28 ਰੁਪਏ ਪ੍ਰਤੀ ਲਿਟਰ ਹੈ। ਜਲੰਧਰ 'ਚ ਪੈਟਰੋਲ 97.13 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 85.93 ਰੁਪਏ ਪ੍ਰਤੀ ਲਿਟਰ ਹੈ। ਲੁਧਿਆਣਾ ਵਿੱਚ ਪੈਟਰੋਲ 97.60 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 86.38 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਈਂਧਨ ਦੀਆਂ ਕੀਮਤਾਂ ਨਵੰਬਰ ਦੀ ਸ਼ੁਰੂਆਤ ਤੋਂ ਮੰਗਲਵਾਰ ਤੱਕ ਸਥਿਰ ਸਨ, ਜਿਸ ਦੌਰਾਨ ਕੇਂਦਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਸੀ।

In The Market