ਨਵੀਂ ਦਿੱਲੀ : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਸੰਸਦ ਤੱਕ ਰੋਸ ਮਾਰਚ ਕੀਤਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਕੱਢੇ ਜਾਣ ਦੀ ਤਿਆਰੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਦਿਵਸ ਮਨਾਇਆ ਰਿਹਾ ਹੈ।
ਪੜੋ ਹੋਰ ਖਬਰਾਂ: ਭੈਣ ਦੀ 'Love Marriage' ਤੋਂ 2 ਸਾਲ ਬਾਅਦ ਸਾਲੇ ਨੇ ਕੁਹਾੜੇ ਨਾਲ ਵੱਢਿਆ ਜੀਜਾ
ਜਿਸ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਥਾਂ-ਥਾਂ ਬੈਰੀਕੇਡਿੰਗ ਕਰ ਦਿੱਤੀ ਹੈ। ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਰੋਕਿਆ ਗਿਆ ਸੀ , ਜਿਸ ਤੋਂ ਬਾਅਦ ਵਰਕਰਾਂ ਨੇ ਸੜਕ 'ਤੇ ਧਰਨਾ ਲਗਾ ਦਿੱਤਾ ਸੀ ਪਰ ਹੁਣ ਵਰਕਰਾਂ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਜਾਣ ਦੀ ਇਜਾਜ਼ਤ ਮਿਲ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਕਈ ਥਾਵਾਂ 'ਤੇ ਪੁਲਿਸ ਨਾਲ ਟਕਰਾਅ ਵੀ ਹੋਇਆ ਹੈ। ਅੱਜ ਸਵੇਰੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਰਦਾਸ ਕੀਤੀ ਗਈ। ਇਹ ਅਰਦਾਸ ਅਕਾਲੀ ਦਲ ਵੱਲੋਂ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਕੀਤੀ ਗਈ ,ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਆਸ ਪਾਸ ਬੈਰੀਕੇਡ ਲਗਾ ਦਿੱਤੇ ਗਏ ਹਨ।
ਪੜੋ ਹੋਰ ਖਬਰਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ
ਇਸ ਤੋਂ ਪਹਿਲਾਂ ਅੱਧੀ ਰਾਤ ਨੂੰ ਦਿੱਲੀ ਪੁਲਿਸ ਨੇ ਵਰਕਰਾਂ ਨੂੰ ਦਿੱਲੀ ਦੇ ਹੋਟਲਾਂ ਵਿੱਚੋਂ ਵੀ ਬਾਹਰ ਕੱਢ ਦਿੱਤਾ ਸੀ। ਇਸ ਦੌਰਾਨ ਬੀਤੀ ਰਾਤ ਕਈ ਅਕਾਲੀ ਵਰਕਰ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਪੰਜਾਬ 'ਚੋਂ ਵਿਸ਼ਾਲ ਕਾਫ਼ਲੇ ਦਿੱਲੀ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਆਸ -ਪਾਸ ਬੈਰੀਕੇਡ ਲਗਾ ਦਿੱਤੇ ਗਏ ਹਨ।ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬੀਤੀ ਰਾਤ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਿਛਲੇ 17 ਸਤੰਬਰ ਨੂੰ ਕਾਲ਼ੇ ਕਨੂੰਨਾਂ ਦੇ ਪੇਸ਼ ਹੋਣ ਤੋਂ ਹੁਣ ਤੱਕ 1 ਸਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ 'ਕਿਸਾਨਾਂ ਦੀ ਜੱਥੇਬੰਦੀ' ਹੋਣ ਦਾ ਹਰ ਫ਼ਰਜ਼ ਤਨਦੇਹੀ ਨਾਲ ਨਿਭਾਇਆ ਹੈ, ਭਾਵੇਂ ਉਸ ਲਈ ਕੋਈ ਵੀ ਕੀਮਤ ਤਾਰਨੀ ਪਈ। ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਅਡੋਲ ਖੜ੍ਹਿਆ, ਅਤੇ ਅਡੋਲ ਖੜ੍ਹਿਆ ਰਹੇਗਾ।
ਪੜੋ ਹੋਰ ਖਬਰਾਂ: BOSS ਨੇ ਨਹੀਂ ਦਿੱਤੀ ਸੈਲਰੀ ਤਾਂ ਭੜਕ ਗਿਆ ਕਰਮਚਾਰੀ, JCB ਨਾਲ ਮਚਾ ਦਿੱਤੀ 'ਤਬਾਹੀ' (ਵੀਡੀਓ)
ਸੁਖਬੀਰ ਸਿੰਘ ਬਾਦਲ ਵੱਲੋਂ ਦੇਰ ਰਾਤ ਕੀਤੇ ਗਏ ਟਵੀਟ ਵਿੱਚ ਅਕਾਲੀ ਦਲ ਦੇ ਵਰਕਰਾਂ ਦੁਆਰਾ ਸੜਕ 'ਤੇ ਧਰਨਾ ਪ੍ਰਦਰਸ਼ਨ ਦੀ ਇੱਕ ਵੀਡੀਓ ਸ਼ੇਅਰ ਕੀਤੀ ਗਈ ਸੀ ਅਤੇ ਆਖਿਆ ਗਿਆ ਹੈ ਕਿ ਸ਼ਾਂਤੀਪੂਰਵਕ ਮਾਰਚ ਲਈ ਦਿੱਲੀ ਪਹੁੰਚ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਦੇਸ਼ ਦੀ ਕੌਮੀ ਰਾਜਧਾਨੀ ਵਿਚ ਪੰਜਾਬੀਆਂ ਨੂੰ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ ਅਤੇ ਇਹ ਕਾਲੇ ਦਿਨਾਂ ਦੀ ਯਾਦ ਵਾਂਗ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ। ਖੇਤੀ ਕਾਨੂੰਨਾਂ ਨੂੰ ਪਾਸ ਹੋਣ ਦੇ ਇੱਕ ਸਾਲ ਪੂਰਾ ਹੋਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਿਸਾਨਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Manipur Violence: प्रदर्शनकारियों ने मुख्यमंत्री आवास को बनाया निशाना, 5 जिलों में कर्फ्यू
Govinda News: अस्पताल में भर्ती हुए गोविंदा, चुनाव रैली के दौरान सीने में उठा दर्द
Haryana Schools Closed : सरकार का बड़ा फैसला! हरियाणा में बढ़ते प्रदूषण के चलते स्कूल बंद