LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'SAD ਕਿਸਾਨ ਦੇ ਪੁੱਤ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੇ ਦੇ ਹੱਕ 'ਚ ਡੱਟ ਕੇ ਹੈ ਖੜ੍ਹਾ'

sad badal

ਨਵੀਂ ਦਿੱਲੀ- ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਵੋਟ ਪਾਈ। ਐਨਡੀਏ ਤੋਂ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਤੋਂ ਮਾਰਗਰੇਟ ਅਲਵਾ। ਇਸ ਚੋਣ ਵਿੱਚ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਵੋਟ ਪਾਉਣਗੇ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਉਸ ਤੋਂ ਬਾਅਦ ਤੁਰੰਤ ਗਿਣਤੀ ਕੀਤੀ ਜਾਵੇਗੀ। ਦੇਰ ਸ਼ਾਮ ਤੱਕ ਨਤੀਜਾ ਆ ਜਾਵੇਗਾ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਨਡੀਏ ਉਮੀਦਵਾਰ ਧਨਖੜ ਦੇ ਹੱਕ ਵਿਚ ਵੋਟ ਪਾਈ ਗਈ। ਇਸ ਦੀ ਜਾਣਕਾਰੀ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ, 'ਸ਼੍ਰੋਮਣੀ ਅਕਾਲੀ ਦਲ ਇੱਕ ਕਿਸਾਨ ਦੇ ਪੁੱਤਰ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਲਈ ਹਮਾਇਤ ਦਿੰਦਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਗੱਲੋਂ ਖੁਸ਼ ਹੈ ਕਿ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਦੋਵਾਂ ਚੋਣਾਂ ਵਿੱਚ ਅਸੀਂ ਦੱਬੇ-ਕੁਚਲੇ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਉਮੀਦਵਾਰਾਂ ਦੀ ਹਮਾਇਤ ਕੀਤੀ ਹੈ। ਉਧਰ, ਟੀਆਰਐੱਸ ਨੇ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪੋਲਿੰਗ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਦੋਵਾਂ ਸਦਨਾਂ ਵਿੱਚ ਕੁੱਲ 788 ਮੈਂਬਰ ਹਨ। ਅੰਕੜਿਆਂ ਮੁਤਾਬਕ ਐਨਡੀਏ ਉਮੀਦਵਾਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਦੀ ਸਥਿਤੀ ਮਜ਼ਬੂਤ ​​ਨਜ਼ਰ ਆ ਰਹੀ ਹੈ। ਮਾਰਗਰੇਟ ਅਲਵਾ ਉਨ੍ਹਾਂ ਦਾ ਮੁਕਾਬਲਾ ਕਰ ਰਹੀ ਹੈ। ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੇ ਆਸਾਨੀ ਨਾਲ ਚੋਣ ਜਿੱਤਣ ਦੀ ਸੰਭਾਵਨਾ ਹੈ। 

 

In The Market