LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਤ ਸੀਚੇਵਾਲ ਨੇ ਪਾਣੀ ਦੇ ਮੁੱਦੇ ਨੂੰ ਲੈ ਕੇ ਪਾਰਲੀਮੈਂਟ 'ਚ ਪਈ ਗੂੰਜ 

seechewal 121212121212

ਨਵੀਂ ਦਿੱਲੀ- ਪੰਜਾਬ ਦੇ ਪਾਣੀਆਂ ਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਦੀ ਗੂੰਜ ਪਾਰਲੀਮੈਂਟ 'ਚ ਪਈ। ਇਸ ਮੁੱਦੇ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਚੁੱਕਿਆ ਮੁੱਦਾ। ਜਿਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਵੀ ਕੀਤਾ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਦੇ ਪਾਣੀਆਂ ਤੇ ਸੇਮ ਦਾ ਮੁੱਦਾ ਸੰਸਦ ਵਿੱਚ ਉਠਾਇਆ। ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਸੰਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਲਵਾ ਖੇਤਰ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਪਏ ਭਾਰੀ ਮੀਂਹ ਕਾਰਨ ਬਹੁਤ ਨੁਕਸਾਨ ਹੋਇਆ ਹੈ, ਪਿੰਡਾਂ 'ਚ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕ ਬੇਸਹਾਰਾ ਹੋ ਗਏ ਹਨ। ਉਨ੍ਹਾਂ ਦੱਸਿਆ ਕਿ 23 ਜੁਲਾਈ ਨੂੰ ਮੀਂਹ ਪ੍ਰਭਾਵਿਤ 4 ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਤਾ ਲੱਗਾ ਕਿ ਨਰਮੇ ਅਤੇ ਝੋਨੇ ਦੀਆਂ ਫ਼ਸਲਾ ਮੀਂਹ ਕਾਰਨ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। 
'ਆਪ' ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ 'ਚ ਪੰਜਾਬ ਦੇ ਪਾਣੀਆਂ ਅਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸੇਮ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੋਂ ਕਿਸਾਨਾਂ ਦੀ ਮਦਦ ਦੀ ਅਪੀਲ ਕੀਤੀ ਹੈ ਅਤੇ ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹੇ ਦਾ ਵੀ ਜ਼ਿਕਰ ਕੀਤਾ ਗਿਆ ਹੈ।

In The Market