LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ

11july sidhu

ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿਚ ਚੱਲ ਰਹੀ ਹੈ। ਇਸ ਲਈ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ।

Also Read: 12ਵੀਂ ਪਾਸ ਨੌਜਵਾਨਾਂ ਲਈ ਰੇਲਵੇ 'ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ

ਜਦੋਂ ਸੁਪਰੀਮ ਕੋਰਟ ਨੇ ਪਟੀਸ਼ਨਰ ਆਗੂ ਦੇ ਵਕੀਲ ਨੂੰ ਪੁੱਛਿਆ ਕਿ ਉਸ ਦੀ ਦਿਲਚਸਪੀ ਕੀ ਹੈ ਤਾਂ ਉਸ ਨੇ ਦੱਸਿਆ ਕਿ ਜਗਜੀਤ ਮਿਲਖਾ ਆਗੂ ਹਨ। ਇਸ 'ਤੇ ਸੁਪਰੀਮ ਕੋਰਟ ਨੇ ਸਲਾਹ ਦਿੱਤੀ ਕਿ ਮੂਸੇਵਾਲਾ ਕਤਲ ਕੇਸ ਨੂੰ ਸਿਆਸਤ ਨਾਲ ਨਾ ਮਿਲਾਇਆ ਜਾਵੇ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।

ਮੂਸੇਵਾਲਾ ਦੇ ਪਿਤਾ ਨੇ ਵੀ ਚੁੱਕੇ ਸਵਾਲ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਪਾਪੀ ਅਜੇ ਤੱਕ ਕਾਨੂੰਨੀ ਪਕੜ ਵਿਚ ਨਹੀਂ ਆਏ ਹਨ। ਕਤਲ ਤੋਂ ਬਾਅਦ ਵੀ ਉਨ੍ਹਾਂ ਨੇ ਹਾਈ ਕੋਰਟ ਦੇ ਜਸਟਿਸ ਤੋਂ ਜਾਂਚ ਦੀ ਮੰਗ ਕੀਤੀ ਸੀ। ਜਿਸ ਵਿਚ ਸੀਬੀਆਈ ਅਤੇ ਐੱਨਆਈਏ ਨੂੰ ਵੀ ਮਦਦ ਕਰੇ। ਉਨ੍ਹਾਂ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ।

Also Read: ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨ

ਪੰਜਾਬ ਪੁਲਿਸ ਨਾਲੋਂ ਤੇਜ਼ ਕਾਰਵਾਈ ਕਰ ਰਹੀ ਦਿੱਲੀ ਪੁਲਿਸ
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਪੰਜਾਬ ਪੁਲਿਸ ਨੂੰ ਬਹੁਤੀ ਸਫਲਤਾ ਨਹੀਂ ਮਿਲ ਰਹੀ ਹੈ। ਪੰਜਾਬ ਪੁਲਿਸ ਨੇ ਕਤਲ ਵਿੱਚ ਮਦਦ ਕਰਨ ਵਾਲੇ 14 ਲੋਕਾਂ ਨੂੰ ਜ਼ਰੂਰ ਫੜ ਲਿਆ ਹੈ ਪਰ ਕਿਸੇ ਸ਼ਾਰਪਸ਼ੂਟਰ ਨੂੰ ਨਹੀਂ ਫੜ ਸਕੀ। ਇਸ ਦੇ ਉਲਟ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਫੜਿਆ ਹੈ। ਪੰਜਾਬ ਪੁਲਿਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਪੜਤਾਲ ਕਰਨ ਤੱਕ ਸੀਮਤ ਹੈ।

In The Market