ਹਰਿਆਣਾ- ਸਿੰਘੂ ਸਰਹੱਦ ’ਤੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨਿਹੰਗ ਸਰਬਜੀਤ ਸਿੰਘ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਸੋਨੀਪਤ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਜਿੱਥੇ ਸਰਬਜੀਤ ਨੂੰ 7 ਦਿਨਾਂ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕਤਲ ਦੀ ਪੂਰੀ ਜ਼ਿੰਮੇਵਾਰੀ ਨਿਹੰਗ ਸਰਬਜੀਤ ਸਿੰਘ ਨੇ ਲੈ ਲਈ ਸੀ ਅਤੇ ਆਤਮਸਮਰਪਣ ਕਰ ਦਿੱਤਾ ਸੀ। ਹਰਿਆਣਾ ਪੁਲਸ ਵਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Also Read: ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਨੂੰ ਸੋਨੀਆ ਗਾਂਧੀ ਦੀ ਦੋ-ਟੁਕ, ਕਿਹਾ- 'ਫੁੱਲ ਟਾਈਮ ਪ੍ਰਧਾਨ ਵਾਂਗ ਕਰਦੀ ਹਾਂ ਕੰਮ'
ਜ਼ਿਕਰਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗ ਸਿੰਘਾਂ ਦੇ ਇਕ ਸਮੂਹ ਨੂੰ ਕਥਿਤ ਤੌਰ 'ਤੇ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ’ਚ ਕੁਝ ਨਿਹੰਗਾਂ ਨੂੰ ਖੂਨ ਨਾਲ ਲੱਥ-ਪੱਥ ਪਏ ਇਕ ਨੌਜਵਾਨ ਕੋਲ ਖੜ੍ਹੇ ਵੇਖਿਆ ਗਿਆ ਅਤੇ ਉਸ ਦਾ ਖੱਬਾ ਹੱਥ ਕੱਟਿਆ ਹੋਇਆ ਪਿਆ ਹੈ।
Also Read: ਡਿਪਟੀ CM ਵਲੋਂ ਪੰਜਾਬ ਦੇ ਸਰਹੱਦੀ ਪੁਲਿਸ ਨਾਕਿਆਂ ਦੀ ਜਾਂਚ, ਦਿੱਤਾ ਇਹ ਬਿਆਨ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर