LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਗਦੀਸ਼ ਟਾਈਟਲਰ 'ਤੇ ਮੁੜ ਛਿੜਿਆ ਵਿਵਾਦ, ਮਨਜਿੰਦਰ ਸਿਰਸਾ ਚੁੱਕੇ ਕਾਂਗਰਸ 'ਤੇ ਵੱਡੇ ਸਵਾਲ

29o12

ਨਵੀਂ ਦਿੱਲੀ- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਜਗਦੀਸ਼ ਟਾਈਟਲਰ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ’ਤੇ ਵਿਵਾਦ ਛਿੜ ਗਿਆ। ਦਰਅਸਲ ਵੀਰਵਾਰ ਨੂੰ ਕਾਂਗਰਸ ਦੀ ਦਿੱਲੀ ਇਕਾਈ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਇਸ ’ਚ ਜਗਦੀਸ਼ ਟਾਈਟਲਰ ਦਾ ਨਾਮ ਵੀ ਸ਼ਾਮਲ ਹੈ। ਦੱਸ ਦੇਈਏ ਕਿ ਟਾਈਟਲਰ ਦਾ ਨਾਮ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਿਲਸਿਲੇ ’ਚ ਸਾਹਮਣੇ ਆਇਆ ਸੀ। 

Also Read: ਸਾਊਥ ਸੁਪਰਸਟਾਰ ਪੁਨੀਤ ਰਾਜਕੁਮਾਰ ਦਾ ਹਾਰਟ ਅਟੈਕ ਕਾਰਨ ਦੇਹਾਂਤ, ਫਿਲਮ ਜਗਤ 'ਚ ਸੋਗ

ਟਾਈਟਲਰ ’ਤੇ ਦੋਸ਼ ਲੱਗਦੇ ਰਹੇ ਹਨ ਕਿ ਉਸ ਨੇ 1984 ’ਚ ਲੋਕਾਂ ਨੂੰ ਸਿੱਖ ਵਿਰੋਧੀ ਦੰਗਿਆਂ ਦੌਰਾਨ ਭੜਕਾਇਆ ਸੀ। ਟਾਈਟਲਰ ਦੇ ਨਾਲ ਹੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਜੇ.ਪੀ. ਅਗਰਵਾਲ, ਸਾਬਕਾ ਰਾਸ਼ਟਰੀ ਸਕੱਤਰ ਜਨਾਰਦਨ ਦਿਵੇਦੀ ਅਤੇ ਸਾਬਕਾ ਕੇਂਦਰੀਆਂ ਕਪਿਲ ਸਿੱਬਲ, ਅਜੇ ਮਾਕਨ ਅਤੇ ਕ੍ਰਿਸ਼ਨਾ ਤੀਰਥ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਜਗਦੀਸ਼ ਸਮੇਤ ਇਨ੍ਹਾਂ ਨੇਤਾਵਾਂ ਦੀ ਨਿਯੁਕਤੀ ਦਾ ਆਦੇਸ਼ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵਲੋਂ ਵੀਰਵਾਰ ਨੂੰ ਜਾਰੀ ਕੀਤਾ ਗਿਆ। ਇਸ ਦੇ ਅਧੀਨ 87 ਨੇਤਾਵਾਂ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਮੈਂਬਰ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। 

Also Read: ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ

ਉੱਥੇ ਇਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਸਿੱਖਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਦੇ ਹਨ! ਕਾਂਗਰਸ ਹਾਈ ਕਮਾਨ ਨੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਅਤੇ ਮਾਸਟਰਮਾਇੰਡਾਂ ’ਚੋਂ ਇਕ ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਮੇਟੀ ’ਚ ਸਥਾਈ ਸੱਦਾ ਦਿੱਤਾ ਹੈ।’’ ਇਸ ਦੇ ਨਾਲ ਹੀ ਦੂਜੇ ਟਵੀਟ ’ਚ ਸਿਰਸਾ ਨੇ ਕਿਹਾ,‘‘ਇਸ ਫ਼ੈਸਲੇ ਤੋਂ ਦੁਖ਼ੀ ਮਹਿਸੂਸ ਕਰ ਰਹੇ ਹਾਂ। ਕਿੰਨੀ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਸਿੱਖਾਂ ਦੇ ਕਾਤਲਾਂ ਨੂੰ ਮਾਲਾ ਪਹਿਨਾਉਂਦੀ ਹੈ, ਜਿਸ ਦਾ ਮਾਮਲਾ ਸੀ.ਬੀ.ਆਈ. ਕੋਲ ਪੈਂਡਿੰਗ ਹੈ #ਜਗਦੀਸ਼ ਟਾਈਟਰ। ਪਰ ਪੰਜਾਬ ਕਾਂਗਰਸ ਦੇ ਨੇਤਾ ਹਾਲੇ ਵੀ ਚੁੱਪ ਹਨ।’’

Also Read: ਗੂਗਲ ਦੀ ਜੈਸ਼-ਏ-ਮੁਹੰਮਦ ਖਿਲਾਫ ਵੱਡੀ ਕਾਰਵਾਈ, 'ਪਲੇ ਸਟੋਰ' ਤੋਂ ਹਟਾਇਆ ਐਪ

In The Market