LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਹਾੜੀ ਇਲਾਕਿਆਂ 'ਚ ਹੋਈ ਬਰਫ਼ਬਾਰੀ ਨੇ ਵਧਾਈ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

18 dec 51

ਨਵੀਂ ਦਿੱਲੀ : ਉੱਤਰੀ ਪਹਾੜੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹੋਈ ਬਰਫ਼ਬਾਰੀ (Snowfall) ਅਤੇ ਉੱਥੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਢ ਦਾ ਪ੍ਰਕੋਪ ਵੱਧ ਗਿਆ ਹੈ। ਦਿੱਲੀ 'ਚ ਸ਼ਨੀਵਾਰ ਸਵੇਰੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਤੱਕ ਦਿੱਲੀ ਵਿੱਚ ਪਾਰਾ 5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।Also Read : ਬੀ.ਐੱਸ.ਐੱਫ. ਹੱਥ ਲੱਗੀ ਵੱਡੀ ਸਫਲਤਾ, ਫੜਿਆ ਪਾਕਿਸਤਾਨੀ ਡਰੋਨ

ਅੱਜ ਸਵੇਰੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਚੂਰੂ ਵਿੱਚ ਦਰਜ ਕੀਤਾ ਗਿਆ, ਜੋ ਮਾਈਨਸ ਤੱਕ ਪਹੁੰਚ ਗਿਆ ਜਦੋਂਕਿ ਅੰਮ੍ਰਿਤਸਰ ਵਿੱਚ 0.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਦਿੱਲੀ ਵਿੱਚ ਸ਼ਨੀਵਾਰ ਦੀ ਸਵੇਰ ਇਸ ਮੌਸਮ ਦੀ ਸਭ ਤੋਂ ਠੰਢੀ ਸਵੇਰ ਵਜੋਂ ਦਰਜ ਕੀਤੀ ਗਈ ਹੈ। ਅੱਜ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।Also Read : ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 77 ਇੰਸਪੈਕਟਰਾਂ ਦੇ ਹੋਏ ਤਬਾਦਲੇ

ਦੱਸਿਆ ਜਾ ਰਿਹਾ ਹੈ ਕਿ 22 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਦਾ ਅਸਰ ਦਿੱਲੀ 'ਤੇ ਨਜ਼ਰ ਆਵੇਗਾ ਅਤੇ ਇਸ ਕਾਰਨ 23 ਦਸੰਬਰ ਤੱਕ ਘੱਟੋ-ਘੱਟ ਤਾਪਮਾਨ 9 ਡਿਗਰੀ ਤੱਕ ਵਧ ਸਕਦਾ ਹੈ। ਪਰ ਇਸ ਦੌਰਾਨ ਵੀ ਵੱਧ ਤੋਂ ਵੱਧ ਤਾਪਮਾਨ 20 ਤੋਂ 23 ਡਿਗਰੀ ਦੇ ਦਾਇਰੇ ਵਿੱਚ ਰਹੇਗਾ। 22 ਦਸੰਬਰ ਤੋਂ ਬਾਅਦ ਫਿਰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ।ਕਸ਼ਮੀਰ 'ਚ ਸੀਤ ਲਹਿਰ ਸ਼ੁਰੂ ਹੋਣ ਨਾਲ ਘਾਟੀ 'ਚ ਜ਼ਿਆਦਾਤਰ ਥਾਵਾਂ 'ਤੇ ਰਾਤ ਦਾ ਤਾਪਮਾਨ ਫ੍ਰੀਜ਼ਿੰਗ ਪੁਆਇੰਟ ਤੋਂ ਹੇਠਾਂ ਰਿਹਾ। ਆਈਐਮਡੀ ਦੇ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਘਾਟੀ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਬਰਫਬਾਰੀ ਹੋਈ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। Also Read : ਮਹਿਲਾ ਨੇ Instagram 'ਤੇ ਲਾਈਵ ਹੋ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਬਚਾਈ ਜਾਨ

ਪਹਾੜਾਂ ਤੋਂ ਉੱਤਰੀ ਹਵਾਵਾਂ ਆ ਰਹੀਆਂ ਹਨ, ਜਿਸ ਕਾਰਨ ਠੰਢ ਵਧ ਰਹੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਸੀਤ ਲਹਿਰ ਆ ਗਈ ਹੈ। ਰਾਜਸਥਾਨ ਵਿੱਚ ਘੱਟੋ-ਘੱਟ ਤਾਪਮਾਨ 0 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਠੰਡ ਵਧੇਗੀ।ਮੌਸਮ ਵਿਭਾਗ ਅਨੁਸਾਰ ਦਿੱਲੀ ਦੇ ਨਾਲ ਲੱਗਦੇ ਰਾਜਾਂ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੀ ਸ਼ਨੀਵਾਰ ਤੋਂ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ ਅਤੇ ਅਗਲੇ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਤੋਂ ਪੰਜ ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਅਤੇ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਆਉਣ ਵਾਲੇ ਹਫ਼ਤੇ ਵਿੱਚ ਠੰਢ ਹੋਰ ਵਧ ਜਾਵੇਗੀ। Also Read : ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ, ਕਿਸਾਨ ਆਗੂ ਦੀ 'ਸੰਯੁਕਤ ਸੰਘਰਸ਼ ਪਾਰਟੀ' ਦਾ ਆਗਾਜ਼

ਮੌਸਮ ਵਿਭਾਗ (Weather Department) ਦੀ ਭਵਿੱਖਬਾਣੀ ਰਿਪੋਰਟ ਅਨੁਸਾਰ ਅਗਲੇ ਦੋ ਦਿਨਾਂ (19 ਅਤੇ 20 ਦਸੰਬਰ) ਵਿੱਚ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਅਤੇ ਸ਼ੀਤ ਲਹਿਰ ਵਰਗੀ ਸਥਿਤੀ ਬਣ ਸਕਦੀ ਹੈ, ਜਦੋਂ ਕਿ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਉੱਤਰ ਪ੍ਰਦੇਸ਼ ਦੇ ਕਈ  ਹਿੱਸਿਆਂ 'ਚ ਪਾਰਾ ਡਿੱਗਣ ਦੀ ਪੂਰੀ ਸੰਭਾਵਨਾ ਹੈ।

In The Market