LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਵਿਚ ਚੱਲਣਗੀਆਂ ਤੇਜ਼ ਹਵਾਵਾਂ, ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ

delhi wind

ਨਵੀਂ ਦਿੱਲੀ : ਪੂਰੇ ਉੱਤਰ ਅਤੇ ਮੱਧ ਭਾਰਤ ਵਿਚ ਗਰਮੀ ਨੇ ਆਪਣਾ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਮੌਸਮ ਵਿਗਿਆਨ (Indian Meteorology Department) ਵਿਭਾਗ ਮੁਤਾਬਕ ਲੋਕਾਂ ਨੂੰ ਅਜੇ ਇਸ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਚ ਆਈ ਇਸ ਤਪਿਸ਼ ਕਾਰਣ ਲੋਕਾਂ ਨੇ ਘਰਾਂ ਵਿਚ ਏਅਰ ਕੂਲਰ ਅਤੇ ਏ.ਸੀ. ਚਲਾਉਣੇ ਸ਼ੁਰੂ ਕਰ ਦਿੱਤੇ ਹਨ। ਆਈ.ਐੱਮ.ਡੀ. ਮੁਤਾਬਕ ਅੱਜ ਉੱਤਰ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿਚ ਤਾਪਮਾਨ (Temperature) ਵਿਚ ਵਾਧਾ ਦੇਖਿਆ ਜਾ ਸਕਦਾ ਹੈ।

Raindrops on the Window Pane. it`s Raining Outside. Rainy Autumn Day. the  Sun Shines through the Leaves of a Houseplant Stock Photo - Image of  floating, white: 196934806
ਮੌਸਮ ਵਿਭਾਗ ਮੁਤਾਬਕ ਇਕ ਚੱਕਰਵਾਤੀ ਹਵਾਵਾਂ ਦਾ ਖੇਤਰ ਮੱਧ ਮਹਾਰਾਸ਼ਟਰ 'ਤੇ ਅਤੇ ਨੇੜੇ-ਤੇੜੇ ਦੇ ਇਲਾਕਿਆਂ ਵਿਚ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਪੱਛਮੀ ਡਿਸਟਰਬੈੰਸ ਇਕ ਚੱਕਰਵਾਤੀ ਹਵਾਵਾਂ ਦੇ ਖੇਤਰ ਵਜੋਂ ਉੱਤਰ ਪੱਛਮੀ ਰਾਜਸਥਾਨ ਅਤੇ ਆਸਪਾਸ ਦੇ ਖੇਤਰਾਂ 'ਤੇ ਬਣਿਆ ਹੋਇਆ ਹੈ। ਅਗਲੇ 24 ਘੰਟਿਆਂ ਦੌਰਾਨ, ਪੂਰਬੀਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਹਲਕੀ ਤੋਂ ਮੱਧਮ ਅਤੇ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ ਦੇ ਨਾਲ-ਨਾਲ ਤਾਮਿਲਨਾਡੂ ਦੇ ਕੁਝ ਇਲਾਕਿਆਂ 'ਤੇ ਬੂੰਦਾਬਾਂਦੀ ਹੋ ਸਕਦੀ ਹੈ।

Delhi rains cyclone tauktae effect delhi ncr rainfall heavy wind  thunderstorm weather update | India News – India TV

ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਦਿੱਲੀ ਵਿਚ ਦਿਨ ਦੇ ਸਮੇਂ ਤੇਜ਼ ਹਵਾਵਾਂ ਚੱਲਣਗੀਆਂ, ਹਾਲਾਂਕਿ ਇਨ੍ਹਾਂ ਹਵਾਵਾਂ ਦੇ ਚੱਲਣ ਨਾਲ ਸ਼ਹਿਰ ਦੇ ਤਾਪਮਾਨ ਵਿਚ ਕੁਝ ਗਿਰਾਵਟ ਵੀ ਹੋਵੇਗੀ। ਦਿੱਲੀ ਵਿਚ ਅੱਜ 26 ਮਾਰਚ ਨੂੰ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਜ਼ਿਆਦਾਤਰ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੀ ਗੱਲ ਕੀਤੀ ਜਾਵੇ ਤਾਂ ਇਥੇ ਅੱਜ ਮੌਸਮ ਸਾਫ ਰਹਿਣ ਵਾਲਾ ਹੈ। ਲਖਨਊ ਦਾ ਘੱਟੋ-ਘੱਟ ਤਾਪਮਾਨ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ। ਉਥੇ ਹੀ ਚੰਡੀਗੜ੍ਹ ਦਾ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵਧੇਰੇ ਤਾਪਮਾਨ 36 ਡਿਗਰੀ ਸੈਲਸੀਅਸ ਰਹੇਗਾ। ਮੌਸਮ ਇਥੇ ਸਾਫ ਰਹੇਗਾ।

In The Market