LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SC ਦੀ ਦਿੱਲੀ ਸਰਕਾਰ ਨੂੰ ਫਟਕਾਰ, ਕਿਹਾ-'ਮਾਪੇ ਵਰਕ ਫਰਾਮ ਹੋਮ ਤੇ ਬੱਚੇ ਜਾ ਰਹੇ ਸਕੂਲ'

2d1

ਨਵੀਂ ਦਿੱਲੀ : ਰਾਜਧਾਨੀ ਦਿੱਲੀ (Delhi) ਵਿਚ ਹਵਾ ਪ੍ਰਦੂਸ਼ਣ (Air Pollution) ਨੂੰ ਲੈ ਕੇ ਸੁਪਰੀਮ ਕੋਰਟ (Supreme Court) ਵੀਰਵਾਰ ਨੂੰ ਸੁਣਵਾਈ ਕਰ ਰਿਹਾ ਹੈ। ਅਦਾਲਤ ਨੇ ਸਕੂਲ (School) ਖੋਲ੍ਹਣ ਲਈ ਦਿੱਲੀ ਸਰਕਾਰ (Delhi Govt) ਨੂੰ ਫਟਕਾਰ ਲਗਾਈ ਹੈ। ਇਸ ਨਾਲ ਹੀ ਅਦਾਲਤ ਨੇ ਸੀਐੱਨਜੀ ਬੱਸਾਂ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕੀਤੇ। 

Also Read: ਸਿੱਧੂ ਮੂਸੇ ਵਾਲਾ ਦੀ ਹੋ ਸਕਦੀ ਹੈ ਸਿਆਸਤ 'ਚ ਐਂਟਰੀ! ਲੜ ਸਕਦੇ ਨੇ ਚੋਣ

ਇਸ ਤੋਂ ਪਹਿਲਾਂ ਦੀ ਸੁਣਵਾਈ ਵਿਚ, ਸਿਖਰਲੀ ਅਦਾਲਤ ਨੇ ਨਿਯਮਾਂ ਦੀ ਪਾਲਣਾ ਲਈ ਇਕ ਟਾਸਕ ਫੋਰਸ ਗਠਿਤ ਕਰਨ ਲਈ ਕਿਹਾ ਸੀ। ਅਦਾਲਤ ਦਿੱਲੀ ਵਿਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ 17 ਸਾਲਾ ਵਿਦਿਆਰਥੀ ਆਦਿਤਿਆ ਦੂਬੇ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਚੀਫ ਜਸਟਿਸ ਐੱਨਵੀ ਰਮੰਨਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਏਐੱਮ ਸਿੰਘਵੀ ਨੂੰ ਕਿਹਾ ਕਿ ਅਸੀਂ ਇਸ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ ਅਤੇ ਤੁਸੀਂ ਸਾਨੂੰ ਕਿਹਾ ਕਿ ਸਕੂਲ ਬੰਦ ਹਨ ਪਰ ਅਜਿਹਾ ਨਹੀਂ ਹੈ। 3 ਤੋਂ 4 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਕੂਲ ਭੇਜਿਆ ਜਾ ਰਿਹਾ ਹੈ। 

Also Read: ਪੰਜਾਬ ਸਰਕਾਰ ਵਲੋਂ 35 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

ਸੀਜੇਆਈ ਨੇ ਕਿਹਾ ਕਿ ਅੱਜ ਦੇ ਅਖਬਾਰ ਵਿੱਚ ਬੱਚੇ ਸਕੂਲ ਜਾ ਰਹੇ ਹਨ। ਉਨ੍ਹਾਂ ਕਿਹਾ ਜੇ ਤੁਸੀਂ ਆਰਡਰ ਚਾਹੁੰਦੇ ਹੋ ਤਾਂ ਅਸੀਂ ਕਿਸੇ ਨੂੰ ਨਿਯੁਕਤ ਕਰ ਸਕਦੇ ਹਾਂ। ਜਸਟਿਸ ਰਮੰਨਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਘਰ ਤੋਂ ਕੰਮ ਕਰਨਾ ਪੈਂਦਾ ਹੈ ਤੇ ਬੱਚਿਆਂ ਨੂੰ ਸਕੂਲ ਜਾਣਾ ਪੈਂਦਾ ਹੈ। ਜਸਟਿਸ ਸੂਰਿਆ ਕਾਂਤ ਨੇ ਇਹ ਵੀ ਕਿਹਾ ਕਿ ਕੁਝ ਵੀ ਪਾਲਣਾ ਨਹੀਂ ਕੀਤਾ ਜਾ ਰਿਹਾ ਹੈ।

In The Market