LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

11 july vijay

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਮਾਣਹਾਨੀ ਮਾਮਲੇ 'ਚ 4 ਮਹੀਨੇ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਾਲਿਆ 'ਤੇ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਦੋ ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ। ਇੰਨਾ ਹੀ ਨਹੀਂ ਅਦਾਲਤ ਨੇ ਵਿਜੇ ਮਾਲਿਆ ਨੂੰ ਵਿਦੇਸ਼ ਭੇਜੇ ਗਏ 40 ਮਿਲੀਅਨ ਡਾਲਰ ਦਾ ਭੁਗਤਾਨ 4 ਹਫਤਿਆਂ 'ਚ ਕਰਨ ਲਈ ਕਿਹਾ ਗਿਆ ਹੈ।

Also Read: ਜਬਰ ਜਨਾਹ ਮਾਮਲੇ 'ਚ ਭਗੌੜੇ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਆਤਮ-ਸਮਰਪਣ

ਸੁਪਰੀਮ ਕੋਰਟ ਵਿਚ ਜਸਟਿਸ ਯੂ.ਯੂ. ਲਲਿਤ, ਜਸਟਿਸ ਐੱਸ ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ 3 ਮੈਂਬਰੀ ਬੈਂਚ ਨੇ ਇਹ ਫੈਸਲਾ ਦਿੱਤਾ। ਦਰਅਸਲ, ਭਾਰਤੀ ਸਟੇਟ ਬੈਂਕ ਨੇ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਬਕਾਏ ਦਾ ਭੁਗਤਾਨ ਨਾ ਕਰਨ ਨੂੰ ਲੈ ਕੇ ਵਿਜੇ ਮਾਲਿਆ ਖਿਲਾਫ ਅਰਜ਼ੀ ਦਾਇਰ ਕੀਤੀ ਸੀ। 10 ਮਾਰਚ ਨੂੰ ਅਦਾਲਤ ਨੇ ਮਾਲਿਆ ਦੀ ਸਜ਼ਾ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਪੰਜ ਸਾਲ ਪਹਿਲਾਂ 9 ਮਈ 2017 ਨੂੰ ਵਿਜੇ ਮਾਲਿਆ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਉਂਦੇ ਹੋਏ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਸੀ। ਦਰਅਸਲ, ਵਿਜੇ ਮਾਲਿਆ ਨੇ ਉਨ੍ਹਾਂ ਬੈਂਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਜਾਇਦਾਦ ਦਾ ਪੂਰਾ ਵੇਰਵਾ ਨਹੀਂ ਦਿੱਤਾ, ਜਿਨ੍ਹਾਂ ਤੋਂ ਉਸ ਨੇ ਕਰੋੜਾਂ ਅਰਬਾਂ ਦਾ ਕਰਜ਼ਾ ਲਿਆ ਸੀ।

ਇਸ ਮਾਮਲੇ 'ਚ ਬੈਂਕਾਂ ਅਤੇ ਅਧਿਕਾਰੀਆਂ ਦਾ ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ 10 ਜੁਲਾਈ 2017 ਨੂੰ ਹੁਕਮ ਦਿੱਤਾ ਕਿ ਵਿਜੇ ਮਾਲਿਆ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸੁਪਰੀਮ ਕੋਰਟ 'ਚ ਪੇਸ਼ ਹੋਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਸੀ ਕਿ ਮਾਲਿਆ ਬਰਤਾਨੀਆ ਵਿਚ ਆਜ਼ਾਦ ਆਦਮੀ ਦੀ ਤਰ੍ਹਾਂ ਰਹਿੰਦਾ ਹੈ, ਪਰ ਉਹ ਉੱਥੇ ਕੀ ਕਰ ਰਿਹਾ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਹੈ।

Also Read: ਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾ

ਸੁਣਵਾਈ ਦੌਰਾਨ ਅਦਾਲਤ ਵੱਲੋਂ ਨਿਯੁਕਤ ਸੀਨੀਅਰ ਵਕੀਲ ਜੈਦੀਪ ਗੁਪਤਾ ਨੇ ਬੈਂਚ ਨੂੰ ਦੱਸਿਆ ਕਿ ਮਾਲਿਆ ਨੂੰ ਅਦਾਲਤ ਨੇ ਦੋ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਹੈ। ਪਹਿਲਾ, ਜਾਇਦਾਦ ਦਾ ਖੁਲਾਸਾ ਨਾ ਕਰਨਾ ਅਤੇ ਦੂਜਾ, ਕਰਨਾਟਕ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ। ਸਿਖਰਲੀ ਅਦਾਲਤ ਨੇ ਮਾਲਿਆ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਦਿਆਂ ਅਣਐਲਾਨੀ ਨਿੱਜੀ ਦੌਲਤ ਵਿਚੋਂ 40 ਮਿਲੀਅਨ ਡਾਲਰ ਦੀ ਰਕਮ ਆਪਣੇ ਬੱਚਿਆਂ ਨੂੰ ਟਰਾਂਸਫਰ ਕਰਨ ਦਾ ਦੋਸ਼ੀ ਠਹਿਰਾਇਆ ਸੀ। ਉਸ ਸਮੇਂ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਮਾਲਿਆ ਦੀ ਗੈਰ-ਹਾਜ਼ਰੀ 'ਚ ਹੀ ਸਜ਼ਾ ਦੇ ਮੁੱਦੇ ਨੂੰ ਅੱਗੇ ਵਧਾਇਆ ਜਾਵੇਗਾ।

In The Market