LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਪਰੀਮ ਕੋਰਟ ਪੁੱਜਾ ਸਿੰਘੂ ਬਾਰਡਰ 'ਤੇ ਹੋਇਆ ਕਤਲ ਕੇਸ

16o41

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿੰਘੂ ਸਰਹੱਦ 'ਤੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਸਰਹੱਦ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ 'ਚ ਅਪੀਲ ਵੀ ਕੀਤੀ ਗਈ ਹੈ।

Also Read: ਪੰਪੋਰ ਐਨਕਾਉਂਟਰ 'ਚ ਇੱਕ ਅੱਤਵਾਦੀ ਢੇਰ, ਸੁਰੱਖਿਆ ਕਰਮੀਆਂ ਦਾ ਕਾਤਲ ਚੋਟੀ ਦਾ ਅੱਤਵਾਦੀ ਵੀ ਘੇਰੇ 'ਚ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਵੇਰੇ ਅੰਦੋਲਨ 'ਤੇ ਬੈਠੇ ਕਿਸਾਨਾਂ ਦੇ ਮੰਚ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦਾ ਇੱਕ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਸੀ। ਇੰਨਾ ਹੀ ਨਹੀਂ, ਨੌਜਵਾਨ ਦੀ ਲਾਸ਼ ਨੂੰ 100 ਮੀਟਰ ਤੱਕ ਵੀ ਘਸੀਟਿਆ ਗਿਆ। ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਵੀ ਮਿਲੇ ਹਨ।

Also Read: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਨਵਜੋਤ ਸਿੰਘ ਸਿੱਧੂ

ਦਰਅਸਲ, ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰਕਨੂੰਨੀ ਕਰਾਰ ਦਿੰਦਿਆਂ ਦਿੱਲੀ ਦੀ ਸਰਹੱਦ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਦਲਿਤ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਔਰਤ ਨਾਲ ਬਲਾਤਕਾਰ ਵੀ ਹੋਇਆ ਸੀ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕੀ ਸੀ। ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿੱਚ ਇਹ ਅੰਦੋਲਨ ਗੈਰਕਨੂੰਨੀ ਢੰਗ ਨਾਲ ਚੱਲ ਰਿਹਾ ਹੈ। ਸੁਪਰੀਮ ਕੋਰਟ ਤੋਂ ਵਿਚਾਰ ਅਧੀਨ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।

Also Read: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ, ਜਾਣੋ ਤਾਜ਼ਾ ਰੇਟ

ਇਸ ਦੇ ਨਾਲ ਹੀ ਦੱਸ ਦਈਏ ਕਿ ਕਤਲ ਕੇਸ ਦੇ ਦੋ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸਰਬਜੀਤ ਸਿੰਘ ਨਾਂ ਦੇ ਨਿਹੰਗ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਦਾ ਦਾਅਵਾ ਹੈ ਕਿ ਸਿੰਘੂ ਬਾਰਡਰ ਕਤਲ ਕੇਸ 'ਚ ਦੋ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਬਾਬਾ ਅਮਨਦੀਪ ਸਿੰਘ ਅਤੇ ਬਾਬਾ ਨਰਾਇਣ ਸਿੰਘ ਨਾਂ ਦੇ ਦੋ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਇਸ ਮਾਮਲੇ ਵਿੱਚ ਇੱਕ ਨਿਹੰਗ ਸਰਬਜੀਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

In The Market