LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ 'ਚ ਕੋਰੋਨਾ 'ਚ ਭਿਆਨਕ ਵਾਧਾ, 22751 ਨਵੇਂ ਮਾਮਲੇ, 17 ਮੌਤਾਂ

9j delhi

ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਦੇ ਮਾਮਲਿਆਂ 'ਚ ਜ਼ਬਰਦਸਤ ਉਛਾਲ ਆਇਆ ਹੈ। ਐਤਵਾਰ ਨੂੰ ਰਾਜਧਾਨੀ ਵਿੱਚ 22,751 ਨਵੇਂ ਮਾਮਲੇ ਸਾਹਮਣੇ ਆਏ ਹਨ। 17 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਸੰਕਰਮਣ ਦੀ ਦਰ ਹੁਣ 23.53 ਫੀਸਦੀ ਤੱਕ ਪਹੁੰਚ ਗਈ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 20 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।

Also Read: PM ਮੋਦੀ ਦੀ ਕੋਰੋਨਾ 'ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ, ਲਿਆ ਹਾਲਾਤਾਂ ਦਾ ਜਾਇਜ਼ਾ

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ 'ਚ ਕੋਰੋਨਾ ਇਨਫੈਕਸ਼ਨ ਦੇ 20,181 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਦੌਰਾਨ 7 ਮਰੀਜ਼ਾਂ ਦੀ ਮੌਤ ਹੋ ਗਈ ਸੀ। ਅੰਕੜਿਆਂ ਅਨੁਸਾਰ, ਇੱਕ ਦਿਨ ਪਹਿਲਾਂ 1,02,965 ਕੋਵਿਡ ਟੈਸਟ ਕੀਤੇ ਗਏ ਸਨ। ਇਨ੍ਹਾਂ ਵਿੱਚ 79,946 ਆਰਟੀ-ਪੀਸੀਆਰ ਸ਼ਾਮਲ ਹਨ ਜਦਕਿ ਬਾਕੀ ਰੈਪਿਡ ਐਂਟੀਜੇਨ ਟੈਸਟ ਸ਼ਾਮਲ ਹਨ। ਇਸ ਸਮੇਂ ਹਸਪਤਾਲਾਂ ਵਿੱਚ ਲਗਭਗ 1,586 ਮਰੀਜ਼ ਦਾਖਲ ਹਨ। ਇਨ੍ਹਾਂ 'ਚੋਂ 375 ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 375 ਮਰੀਜ਼ਾਂ ਵਿੱਚੋਂ 27 ਵੈਂਟੀਲੇਟਰ 'ਤੇ ਹਨ। ਦਿੱਲੀ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 48,178 ਹੈ।

Also Read: ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਫਾਇਰਿੰਗ ਜਾਰੀ

ਸਾਢੇ 7 ਮਹੀਨਿਆਂ ਵਿੱਚ ਸਭ ਤੋਂ ਵੱਧ ਸਰਗਰਮ ਮਰੀਜ਼
ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਦਿੱਲੀ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 60,733 ਹੋ ਗਈ ਹੈ। ਇਹ ਲਗਭਗ 7 ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 16 ਮਈ ਨੂੰ ਦਿੱਲੀ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 62,783 ਸੀ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 10,179 ਮਰੀਜ਼ ਕੋਰੋਨਾ ਤੋਂ ਠੀਕ ਹੋ ਗਏ ਹਨ। ਇਸ ਨਾਲ ਦਿੱਲੀ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 14,63,837 ਹੋ ਗਈ ਹੈ।

Also Read: ਭੁਲੱਥ: ਆਟੋ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਨੌਜਵਾਨ ਹਲਾਕ

ਦਿੱਲੀ ਵਿੱਚ ਫਿਲਹਾਲ ਕੋਈ ਲੌਕਡਾਊਨ ਨਹੀਂ ਹੈ
ਐਤਵਾਰ ਨੂੰ ਸੀਐਮ ਕੇਜਰੀਵਾਲ ਨੇ ਦਿੱਲੀ ਵਿੱਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੱਲ੍ਹ ਕਰੀਬ 20000 ਨਵੇਂ ਕੇਸ ਆਏ ਸਨ। ਅੱਜ 22000 ਦੇ ਕਰੀਬ ਆਉਣਗੇ। ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਚਿੰਤਾ ਦਾ ਵਿਸ਼ਾ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਪਿਛਲੀ ਲਹਿਰ ਜੋ ਅਪ੍ਰੈਲ-ਮਈ ਵਿੱਚ ਆਈ ਸੀ, 7 ਮਈ ਨੂੰ, ਰੋਜ਼ਾਨਾ ਇੰਨੇ ਹੀ ਕੇਸ ਆ ਰਹੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤਾਲਾਬੰਦੀ ਲਾਗੂ ਕਰਨ ਬਾਰੇ ਫਿਲਹਾਲ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ।

In The Market