LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੀਨਗਰ ਦੇ ਲਾਲ ਚੌਕ 'ਚ ਗ੍ਰੇਨੇਡ ਹਮਲਾ, ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ, 10 ਜ਼ਖਮੀ

6m attack

ਸ਼੍ਰੀਨਗਰ- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਲਾਲ ਚੌਕ ਵਿਚ ਅੱਤਵਾਦੀ ਹਮਲਾ ਹੋਇਆ ਹੈ। ਸ਼੍ਰੀਨਗਰ ਦੇ ਲਾਲ ਚੌਕ ਦੇ ਅਮੀਰਾ ਕਡਾਲ ਇਲਾਕੇ ਵਿਚ ਐਤਵਾਰ ਨੂੰ ਗ੍ਰੇਨੇਡ ਅਟੈਕ ਹੋਇਆ ਹੈ। ਇਸ ਹਮਲੇ ਵਿਚ 10 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Also Read: ਜੰਗ ਦਰਮਿਆਨ ਰੂਸ ਦਾ ਦਾਅਵਾ, ਯੂਕਰੇਨ ਬਣਾ ਰਿਹਾ ਸੀ 'Dirty Bomb'

ਜਾਣਕਾਰੀ ਮੁਤਾਬਕ ਸ਼੍ਰੀਨਗਰ ਦੇ ਲਾਲ ਚੌਕ ਵਿਚ ਇਕ ਸ਼ੱਕੀ ਅੱਤਵਾਦੀ ਨੇ ਸੁਰੱਖਿਆ ਬਲਾਂ ਉੱਤੇ ਹਮਲਾ ਕਰ ਦਿੱਤਾ। ਅੱਤਵਾਦੀ ਨੇ ਪੁਲਿਸ ਤੇ ਸੁਰੱਖਿਆ ਬਲਾਂ ਦੇ ਸੰਯੁਕਤ ਦਸਤੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰੇਨੇਡ ਹਮਲਾ ਕੀਤਾ। ਸੈਂਟਰਲ ਕਸ਼ਮੀਰ ਦੇ ਸ਼੍ਰੀਨਗਰ ਜ਼ਿਲੇ ਵਿਚ ਹੋਏ ਇਸ ਹਮਲੇ ਵਿਚ 10 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Also Read: Ukraine-Russia War: ਹੁਣ ਵੀਜ਼ਾ ਤੇ ਮਾਸਟਰਕਾਰਡ ਨੇ ਬੰਦ ਕੀਤਾ ਰੂਸ 'ਚ ਕਾਰੋਬਾਰ

ਇਸ ਦੌਰਾਨ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਿਸ ਤੇ ਸੁਰੱਖਿਆ ਬਲਾਂ ਦੇ ਸੰਯੁਕਤ ਦਸਤੇ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ 10 ਲੋਕ ਜ਼ਖਮੀ ਹੋ ਗਏ। ਇਸ ਹਮਲੇ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਇਲਾਕੇ ਵਿਚ ਫੌਜੀ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

In The Market